July 2, 2024 9:20 pm
navjot singh

ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅੱਜ ਉਮੀਦਵਾਰਾਂ ਲਈ ਜਾਰੀ ਕੀਤੇ ਫਾਰਮ

ਚੰਡੀਗੜ੍ਹ 17 ਦਸੰਬਰ 2021:  ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅੱਜ ਆਪਣੇ ਟਵਿਟਰ ਹੈਂਡਲ ‘ਤੇ ਕਾਂਗਰਸੀ ਉਮੀਦਵਾਰਾਂ ਲਈ ਫਾਰਮ ਜਾਰੀ ਕੀਤੇ ਹਨ। ਫਾਰਮ ਭਰਨ ਲਈ ਕਿਸੇ ਵੀ ਉਮੀਦਵਾਰ ਤੋਂ ਕੋਈ ਫੀਸ ਨਹੀਂ ਲਈ ਜਾਵੇਗੀ। ਇਸ ਦੇ ਨਾਲ ਹੀ, ਉਮੀਦਵਾਰਾਂ ਦੀਆਂ ਅਰਜ਼ੀਆਂ ਤੁਰੰਤ ਪ੍ਰਭਾਵ ਨਾਲ ਆਪਣੇ ਆਪ ਸਵੀਕਾਰ ਕੀਤੀਆਂ ਜਾਣਗੀਆਂ। ਉਨ੍ਹਾਂ ਇਹ ਵੀ ਲਿਖਿਆ ਕਿ ਇਤਿਹਾਸ ਵਿੱਚ ਅਜਿਹਾ ਪਹਿਲੀ ਵਾਰ ਹੋ ਰਿਹਾ ਹੈ ਕਿ ਉਮੀਦਵਾਰਾਂ ਤੋਂ ਕੋਈ ਪੈਸਾ ਨਹੀਂ ਲਿਆ ਜਾ ਰਿਹਾ ਹੈ।