July 4, 2024 8:07 pm
ਕੈਪਟਨ ਅਮਰਿੰਦਰ ਸਿੰਘ

ਨਵਜੋਤ ਸਿੰਘ ਸਿੱਧੂ ਨੇ ਕੈਪਟਨ ਅਮਰਿੰਦਰ ਸਿੰਘ ‘ਤੇ ਕੀਤਾ ਸ਼ਬਦਾਵਲੀ ਹਮਲਾ

ਚੰਡੀਗੜ੍ਹ, 27 ਅਕਤੂਬਰ 2021 : ਨਵਜੋਤ ਸਿੰਘ ਸਿੱਧੂ ਨੇ ਕੈਪਟਨ ਅਮਰਿੰਦਰ ਸਿੰਘ ‘ਤੇ ਸ਼ਬਾਦਵਲੀ ਹਮਲਾ ਕਰਦਿਆਂ ਕਿਹਾ ਕਿ ਤੁਸੀਂ ਮੇਰੇ ਲਈ ਦਰਵਾਜ਼ੇ ਬੰਦ ਕਰਨਾ ਚਾਹੁੰਦੇ ਸੀ, ਕਿਉਂਕਿ ਮੈਂ ਲੋਕਾਂ ਦੀ ਆਵਾਜ਼ ਬੁਲੰਦ ਕਰ ਰਿਹਾ ਸੀ, ਸੱਤਾ ਲਈ ਸੱਚ ਬੋਲ ਰਿਹਾ ਸੀ |

ਪਿਛਲੀ ਵਾਰ ਜਦੋਂ ਤੁਸੀਂ ਆਪਣੀ ਪਾਰਟੀ ਬਣਾਈ ਸੀ, ਤੁਸੀਂ ਸਿਰਫ 856 ਵੋਟਾਂ ਹਾਸਲ ਕਰਕੇ ਆਪਣੀ ਜ਼ਮਾਨਤ ਜ਼ਬਤ ਕਰਵਾ ਲਈ ਸੀ | ਨਵਜੋਤ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਪੰਜਾਬ ਦੇ ਲੋਕ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕਰਨ ਲਈ ਤੁਹਾਨੂੰ ਸਜ਼ਾ ਦੇਣ ਦੀ ਉਡੀਕ ਕਰ ਰਹੇ ਹਨ |