Site icon TheUnmute.com

ਨਵਜੋਤ ਸਿੰਘ ਸਿੱਧੂ ਦੀ ਅੱਜ ਲੁਧਿਆਣਾ ਦੀ ਅਦਾਲਤ ‘ਚ ਪੇਸ਼ੀ

Ludhiana court

ਚੰਡੀਗੜ੍ਹ 21ਅਕਤੂਬਰ 2022: ਰੋਡਰੇਜ ਮਾਮਲੇ ਵਿੱਚ ਪਟਿਆਲਾ ਜੇਲ੍ਹ ਵਿੱਚ ਬੰਦ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਅੱਜ ਲੁਧਿਆਣਾ ਦੀ ਅਦਾਲਤ (Ludhiana court) ਵਿੱਚ ਪੇਸ਼ ਹੋਣਗੇ। ਲੁਧਿਆਣਾ ਦੀ ਅਦਾਲਤ ਨੇ ਸੀ. ਐੱਲ. ਯੂ. ਮਾਮਲੇ ’ਚ ਨਵਜੋਤ ਸਿੱਧੂ ਖ਼ਿਲਾਫ਼ ਪ੍ਰੋਡਕਸ਼ਨ ਵਾਰੰਟ ਜਾਰੀ ਕਰਕੇ ਗਵਾਹ ਵਜੋਂ ਤਲਬ ਕੀਤਾ ਹੈ।

ਇਸਦੇ ਨਾਲ ਹੀ ਬੀਤੇ ਦਿਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕਰਦਿਆਂ ਜਾਣਕਾਰੀ ਦਿੱਤੀ ਹੈ ਕਿ ਲੁਧਿਆਣਾ ਦੀ ਅਦਾਲਤ ਵਿੱਚ ਨਵਜੋਤ ਸਿੰਘ ਸਿੱਧੂ ਦੀ ਗਵਾਹੀ ਲਈ ਸੁਰੱਖਿਆ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ। ਜਿਕਰਯੋਗ ਹੈ ਕਿ ਨਵਜੋਤ ਸਿੱਧੂ ਨੇ ਦੋ ਵਾਰ ਅਦਾਲਤ ਤੋਂ ਵੀਡੀਓ ਕਾਨਫਰੰਸ ਰਾਹੀਂ ਸੁਣਵਾਈ ਲਈ ਅਪੀਲ ਕੀਤੀ ਸੀ, ਜਿਸ ਨੂੰ ਅਦਾਲਤ ਨੇ ਖਾਰਜ ਕਰ ਦਿੱਤਾ ਸੀ।

Exit mobile version