June 30, 2024 5:39 pm
Navjot Singh Sidhu

ਮੁੜ ਚਰਚਾ ‘ਚ ਨਵਜੋਤ ਸਿੰਘ ਸਿੱਧੂ ਦੀ ਰਿਹਾਈ, ਜਾਣੋ ਕਦੋਂ ਆਉਣਗੇ ਜੇਲ੍ਹ ਤੋਂ ਬਾਹਰ

ਚੰਡੀਗੜ੍ਹ, 02 ਫਰਵਰੀ 2023: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ 26 ਜਨਵਰੀ ਨੂੰ ਰਿਹਾਈ ਨਹੀਂ ਹੋ ਸਕੀ । ਹੁਣ ਨਵਜੋਤ ਸਿੰਘ ਸਿੱਧੂ (Navjot Singh Sidhu) ਨੂੰ ਕਦੋਂ ਰਿਹਾਅ ਕੀਤਾ ਜਾਵੇਗਾ, ਇਹ ਸਵਾਲ ਹਰ ਕਿਸੇ ਦੇ ਦਿਮਾਗ ‘ਚ ਘੁੰਮ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਿੱਧੂ ਅਪ੍ਰੈਲ ਮਹੀਨੇ ‘ਚ ਸਾਹਮਣੇ ਆ ਸਕਦੇ ਹਨ।

26 ਜਨਵਰੀ ਨੂੰ ਰਿਹਾਈ ਦੀ ਉਮੀਦ ਟੁੱਟਣ ਤੋਂ ਬਾਅਦ ਹੁਣ ਇਹ ਕਿਆਸ ਲਗਾਏ ਜਾ ਰਹੇ ਹਨ ਕਿ ਨਵਜੋਤ ਸਿੱਧੂ ਇੱਕ ਸਾਲ ਦੀ ਸਜ਼ਾ ਪੂਰੀ ਕਰਨ ਤੋਂ ਬਾਅਦ ਹੀ ਬਾਹਰ ਆਉਣਗੇ। ਸਿੱਧੂ 20 ਮਈ 2022 ਨੂੰ ਜੇਲ੍ਹ ਗਏ ਸਨ, ਪਰ ਉਨ੍ਹਾਂ ਦੀ ਰਿਹਾਈ ਲਈ 19 ਮਈ 2023 ਤੱਕ ਉਡੀਕ ਨਹੀਂ ਕਰਨੀ ਪਵੇਗੀ। ਉਹ ਸਮੇਂ ਤੋਂ ਡੇਢ ਮਹੀਨਾ ਪਹਿਲਾਂ ਹੀ ਬਾਹਰ ਆ ਸਕਦੇ ਹਨ । ਭਾਵ ਨਵਜੋਤ ਸਿੰਘ ਸਿੱਧੂ ਅਪ੍ਰੈਲ ਦੇ ਪਹਿਲੇ ਹਫ਼ਤੇ ਹੀ ਸਾਹਮਣੇ ਆ ਸਕਦੇ ਹਨ।

ਮਾਹਰਾਂ ਅਨੁਸਾਰ ਐਨਡੀਪੀਐਸ ਅਤੇ ਸੰਘੀ ਅਪਰਾਧਾਂ ਤੋਂ ਇਲਾਵਾ ਨਿਰਧਾਰਤ ਕੰਮ ਦੀ ਕਿਸਮ ਅਤੇ ਕੈਦੀਆਂ ਦੇ ਵਿਹਾਰ ਦੇ ਅਧਾਰ ‘ਤੇ ਮਹੀਨੇ ਵਿੱਚ 4 ਤੋਂ 5 ਦਿਨਾਂ ਦੀ ਛੋਟ ਦਿੱਤੀ ਜਾਂਦੀ ਹੈ। ਯਾਨੀ ਇਸ ਛੋਟ ਤੋਂ ਬਾਅਦ ਅਪ੍ਰੈਲ ਦੇ ਪਹਿਲੇ ਮਹੀਨੇ ਨਵਜੋਤ ਸਿੱਧੂ (Navjot Singh Sidhu)  ਬਾਹਰ ਆ ਸਕਦੇ ਹਨ।

ਜ਼ਿਕਰਯੋਗ ਹੈ ਕਿ ਦਸੰਬਰ 2022 ਤੋਂ ਨਵਜੋਤ ਸਿੰਘ ਸਿੱਧੂ ਦੀ ਰਿਹਾਈ ਨੂੰ ਲੈ ਕੇ ਚਰਚਾ ਸ਼ੁਰੂ ਹੋ ਗਈ ਸੀ। ਪੰਜਾਬ ਕਾਂਗਰਸ ਦਾ ਇੱਕ ਵੱਡਾ ਵਰਗ ਵੀ ਨਵਜੋਤ ਸਿੱਧੂ ਦੇ ਸਵਾਗਤ ਦੀਆਂ ਤਿਆਰੀਆਂ ਵਿੱਚ ਜੁੱਟ ਗਿਆ ਸੀ । ਸਾਰਿਆਂ ਨੂੰ ਉਮੀਦ ਸੀ ਕਿ ਨਵਜੋਤ ਸਿੰਘ ਸਿੱਧੂ 26 ਜਨਵਰੀ 2023 ਨੂੰ ਰਿਹਾਅ ਹੋ ਜਾਣਗੇ। 26 ਜਨਵਰੀ ਦੀ ਸਿੱਧੂ ਨੂੰ ਰਿਹਾਅ ਨਹੀਂ ਕੀਤਾ ਗਿਆ |