ਚੰਡੀਗੜ੍ਹ 20 ਅਕਤੂਬਰ 2022: ਰੋਡਰੇਜ ਮਾਮਲੇ ਵਿਚ ਪਟਿਆਲਾ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਅੱਜ ਜਨਮ ਦਿਨ ਹੈ। ਇਸਦੇ ਅਚਾਨਕ ਨਵਜੋਤ ਸਿੰਘ ਸਿੱਧੂ ਦੀ ਤਬੀਅਤ ਵਿਗੜ ਗਈ। ਜਿਸ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਵੱਲੋਂ ਨਵਜੋਤ ਸਿੱਧੂ ਨੂੰ ਇਲਾਜ ਲਈ ਰਾਜਿੰਦਰ ਹਸਪਤਾਲ ਲਿਆਂਦਾ ਗਿਆ ਹੈ ਅਤੇ ਕੁਝ ਦੇਰ ਇਲਾਜ ਤੋਂ ਬਾਅਦ ਸਿੱਧੂ ਨੂੰ ਮੁੜ ਪਟਿਆਲਾ ਜੇਲ੍ਹ ਭੇਜ ਦਿੱਤਾ ਗਿਆ | ਦੱਸਿਆ ਜਾ ਰਿਹਾ ਹੈ ਕਿ ਬਲੱਡ ਪ੍ਰੈਸ਼ਰ ਕਾਰਨ ਸਿੱਧੂ ਦੀ ਛਾਤੀ ‘ਚ ਦਰਦ ਦੀ ਸ਼ਿਕਾਇਤ ਸੀ।