Fazilka

ਨਵਜੋਤ ਸਿੰਘ ਸਿੱਧੂ ਵਲੋਂ ਫਾਜ਼ਿਲਕਾ ਦਾ ਦੌਰਾ, ਕਿਸਾਨਾਂ ਨਾਲ ਕੀਤੀ ਗੱਲਬਾਤ

ਚੰਡੀਗੜ੍ਹ 28 ਅਪ੍ਰੈਲ 2022: ਸਾਬਕਾ ਪੰਜਾਬ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਨੇ ਅੱਜ ਯਾਨੀ ਵੀਰਵਾਰ ਨੂੰ ਫਾਜ਼ਿਲਕਾ (Fazilka) ਦਾ ਦੌਰਾ ਕੀਤਾ । ਇਸ ਦੌਰਾਨ ਨਵਜੋਤ ਸਿੰਘ ਸਿੱਧੂ ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਪਿੰਡ ਘੁਰਕਾ ਪਹੁੰਚੇ | ਇਸ ਦੌਰਾਨ ਉਨ੍ਹਾਂ ਨੇ ਕੰਡਿਆਲੀ ਤਾਰ ਦੇ ਪਾਰ ਖੇਤੀ ਕਰਦੇ ਕਿਸਾਨਾਂ ਨਾਲ ਗੱਲਬਾਤ ਕੀਤੀ। ਸਿੱਧੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਸਰਕਾਰ ‘ਤੇ ਤਿੱਖੇ ਹਮਲੇ ਕੀਤੇ। ਉਨ੍ਹਾਂ ਵਲੋਂ ਮਾਨ ਦੀ ਸਰਕਾਰ ‘ਤੇ ਤੰਜ ਕਸਦਿਆਂ ਕਿਹਾ ਕਿ ਇਕ ਮੌਕਾ ‘ਆਪ’ ਨੂੰ ਬਿਜਲੀ ਨਾ ਦਿਨ ਨੂੰ ਨਾ ਰਾਤ ਨੂੰ, ਉਨ੍ਹਾਂ ਨੇ ਕਿਹਾ ਕਿ ਆਉਣ ਵਾਲੇ ਤਿੰਨ ਦਿਨਾਂ ‘ਚ ਲੋਕਾਂ ਨੂੰ ਬਿਜਲੀ ਨਹੀਂ ਮਿਲਣੀ।

Fazilka

ਸਿੱਧੂ ਨੇ ਕਿਹਾ ਕਿ ਸੀ ਐੱਮ ਭਗਵੰਤ ਮਾਨ ਦੀ ਸਰਕਾਰ ਨੇ ਦਿੱਲੀ ਨਾਲ ਸਮਝੌਤਾ ਕਰਕੇ ਪੰਜਾਬ ਦੀ ਗੈਰਤ ਨੂੰ ਗਿਰਵੀ ਰੱਖ ਦਿੱਤਾ ਹੈ ਅਤੇ ਮੁੱਖ ਮੰਤਰੀ ਨੇ ਮਨ ਲਿਆ ਹੈ ਕਿ ਉਸ ਨੂੰ ਸੱਤਾ ਚਲਾਉਣੀ ਨਹੀਂ ਆਉਂਦੀ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿਚ ਮਾਫ਼ੀਆ ਨੂੰ ਖ਼ਤਮ ਕਰਕੇ ਸੂਬੇ ਨੂੰ ਖ਼ੁਸ਼ਹਾਲ ਕੀਤਾ ਜਾ ਸਕਦਾ ਹੈ। ਕਿਸਾਨਾਂ ਦੀਆਂ ਖ਼ੁਦਕੁਸ਼ੀ ਦਾ ਦੌਰ ਰੁਕਣਾ ਚਾਹੀਦਾ ਹੈ।

Scroll to Top