July 2, 2024 8:43 pm
ਹਰਿਆਣਾ

ਨਾਇਬ ਸਿੰਘ ਸੈਣੀ ਨੇ ਹਰਿਆਣਾ ਦੇ ਮੁੱਖ ਮੰਤਰੀ ਦਾ ਕਾਰਜਭਾਰ ਸੰਭਾਲਿਆ

ਚੰਡੀਗੜ੍ਹ, 12 ਮਾਰਚ 2024: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਅੱਜ ਮੁੱਖ ਮੰਤਰੀ ਅਹੁਦੇ ਦੀ ਸਹੁੰ ਲੈਣ ਦੇ ਬਾਅਦ ਹਰਿਆਣਾ ਸਿਵਲ ਸਕੱਤਰੇਤ ਵਿਚ ਮੁੱਖ ਮੰਤਰੀ ਦਾ ਕਾਰਜਭਾਰ ਗ੍ਰਹਿਣ ਕੀਤਾ। ਨਿਵਰਤਮਾਨ ਮੁੱਖ ਮੰਤਰੀ ਮਨੋਹਰ ਲਾਲ ਨੇ ਨਾਇਬ ਸਿੰਘ ਨੂੰ ਮੁੱਖ ਮੰਤਰੀ ਦਫਤਰ ਵਿਚ ਕਾਰਜਭਾਰ ਗ੍ਰਹਿਣ ਕਰਵਾਇਆ। ਉਨ੍ਹਾਂ ਨੇ ਨਾਇਬ ਸਿੰਘ ਸੈਣੀ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ।

ਇਸ ਮੌਕੇ ‘ਤੇ ਮੰਤਰੀ ਕੰਵਰ ਪਾਲ, ਮੂਲਚੰਦ ਸ਼ਰਮਾ, ਰਣਜੀਤ ਸਿੰਘ, ਜੈ ਪ੍ਰਕਾਸ਼ ਦਲਾਲ ਅਤੇ ਡਾ. ਬਨਵਾਰੀ ਲਾਲ, ਹਰਿਆਣਾ ਭਾਜਪਾ ਪ੍ਰਭਾਰੀ ਬਿਪਲਵ ਦੇਬ, ਮੁੱਖ ਸਕੱਤਰ, ਸੰਜੀਵ ਕੌਸ਼ਲ, ਮੁੱਖ ਮੰਤਰੀ ਦੇ ਮੁੱਖ ਪ੍ਰਧਾਨ ਸਕੱਤਰ ਰਾਜੇਸ਼ ਖੁੱਲਰ, ਸਿਹਤ ਵਿਭਾਂਗ ਦੇ ਵਧੀਕ ਮੁੱਖ ਸਕੱਤਰ ਸੁਧੀਰ ਰਾਜਪਾਲ, ਵਿੱਤ ਵਿਭਾਗ ਦੇ ਵਧੀਕ ਮੁੱਖ ਸਕੱਤਰ ਅਨੁਰਾਗ ਰਸਤੋਗੀ, ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਵੀ ਉਮਾਸ਼ੰਕਰ, ਪੁਲਿਸ ਮਹਾਨਿਦੇਸ਼ਕ ਸ਼ਤਰੂਜੀਤ ਕਪੂਰ, ਮੁੱਖ ਮੰਤਰੀ ਦੇ ਵਧੀਕ ਪ੍ਰਧਾਨ ਸਕੱਤਰ ਡਾ. ਅਮਿਤ ਅਗਰਵਾਲ, ਆਸ਼ਿਮਾ ਬਰਾੜ ਅਤੇ ਸੂਚਨਾ, ਜਨਸੰਪਰਕ, ਭਾਸ਼ਾ ਅਤੇ ਸਭਿਆਚਾਰ ਵਿਭਾਗ ਦੇ ਮਹਾਨਿਦੇਸ਼ਕ ਮਨਦੀਪ ਸਿੰਘ ਬਰਾੜ ਸਮੇਤ ਕਈ ਅਧਿਕਾਰੀ, ਭਾਜਪਾ ਅਧਿਕਾਰੀ ਅਤੇ ਉਨ੍ਹਾਂ ਦੇ ਪਰਿਵਾਰ ਦੇ ਮੈਂਬਰ ਵੀ ਮੌਜੂਦ ਰਹੇ।