July 4, 2024 9:29 pm
ਨਾਇਬ ਸਿੰਘ ਸੈਣੀ

ਨਾਇਬ ਸਿੰਘ ਸੈਣੀ ਨੇ ਹਰਿਆਣਾ ਦੇ ਨਵੇਂ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕੀ

ਚੰਡੀਗੜ੍ਹ, 12 ਮਾਰਚ 2024: ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤੇ੍ਰਅ ਨੇ ਅੱਜ ਹਰਿਆਣਾ ਰਾਜਭਵਨ ਵਿਚ ਪ੍ਰਬੰਧਿਤ ਸਹੁੰ ਗ੍ਰਹਿਣ ਸਮਾਗਮ ਵਿਚ ਨਾਇਬ ਸਿੰਘ ਸੈਣੀ ਨੂੰ ਹਰਿਆਣਾ ਦੇ ਨਵੇਂ ਮੁੱਖ ਮੰਤਰੀ ਵਜੋਂ ਸਹੁੰ ਦਿਵਾਈ। ਵਰਤਮਾਨ ਮੁੱਖ ਮੰਤਰੀ ਮਨੋਹਰ ਲਾਲ, ਸੀਨੀਅਰ ਭਾਜਪਾ ਆਗੂਆਂ ਅਤੇ ਰਾਜ ਸਰਕਾਰ ਦੇ ਅਧਿਕਾਰੀਆਂ ਦੀ ਮੌਜੂਦਗੀ ਵਿਚ ਨਾਇਬ ਸਿੰਘ ਨੇ ਅਹੁਦਾ ਅਤੇ ਗੁਪਤਤਾ ਦੀ ਸਹੁੰ ਲਈ।

ਇਸ ਮੌਕੇ ‘ਤੇ ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤੇ੍ਰਅ ਨੇ ਮੂਲਚੰਦ ਸ਼ਰਮਾ, ਰਣਜੀਤ ਸਿੰਘ, ਜੈ ਪ੍ਰਕਾਸ਼ ਦਲਾਲ ਅਤੇ ਡਾ. ਬਨਵਾਰੀ ਲਾਲ ਨੂੰ ਵੀ ਮੰਤਰੀ ਵਜੋ ਅਹੁਦਾ ਅਤੇ ਗੁਪਤਤਾ ਦੀ ਸਹੁੰ ਦਿਵਾਈ।

ਨਾਇਬ ਸਿੰਘ ਸੈਣੀ ਕੁਰੂਕਸ਼ੇਤਰ ਦੇ ਸੰਸਦ ਮੈਂਬਰ ਸਨ ਅਤੇ ਭਾਜਪਾ ਦੇ ਸੂਬਾ ਪ੍ਰਦਾਨ ਵੀ ਰਹੇ ਹਨ। ਉਹ 2014 ਵਿਚ ਨਰਾਇਣਗੜ੍ਹ ਵਿਧਾਨ ਸਭਾ ਖੇਤਰ ਤੋਂ ਵਿਧਾਇਕ ਅਤੇ ਹਰਿਆਣਾ ਸਰਕਾਰ ਵਿਚ ਰਾਜ ਮੰਤਰੀ ਵੀ ਰਹੇ। ਇਸ ਤੋਂ ਇਲਾਵਾ, ਉਹ ਭਾਰਤੀ ਜਨਤਾ ਪਾਰਟੀ ਵਿਚ ਅਨੇਕ ਅਹੁਦਿਆਂ ‘ਤੇ ਵੀ ਰਹੇ ਹਨ।

ਵਰਨਣਯੋਗ ਹੈ ਨਾਇਬ ਸਿੰਘ ਦਾ ਜਨਮ 25 ਜਨਵਰੀ, 1970 ਨੂੰ ਅੰਬਾਲਾ ਦੇ ਇਕ ਛੋਟੇ ਜਿਹੇ ਪਿੰਡ ਮਿਰਜਾਪੁਰ ਮਾਜਰਾ ਵਿਚ ਹੋਇਆ। ਉਨ੍ਹਾਂ ਨੇ ਬੀਏ, ਐਲਐਲਬੀ ਤੱਕ ਦੀ ਸਿੱਖਿਆ ਗ੍ਰਹਿਣ ਕੀਤੀ ਹੈ।

ਇਸ ਮੌਕੇ ‘ਤੇ ਵਿਧਾਨ ਸਭਾ ਸਪੀਕਰ ਗਿਆਨ ਚੰਦ ਗੁਪਤਾ, ਸੰਸਦ ਮੈਂਬਰ ਸੰਜੈ ਭਾਟਿਆ, ਹਰਿਆਣਾ ਭਾਜਪਾ ਪ੍ਰਭਾਰੀ ਬਿਪਲਵ ਦੇਬ, ਵਿਧਾਇਕ, ਸਾਬਕਾ ਮੰਤਰੀ , ਮੁੱਖ ਸਕੱਤਰ, ਸੰਜੀਵ ਕੌਸ਼ਲ, ਮੁੱਖ ਮੰਤਰੀ ਦੇ ਮੁੱਖ ਪ੍ਰਧਾਨ ਸਕੱਤਰ ਰਾਜੇਸ਼ ਖੁੱਲਰ, ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਵੀ ਉਮਾਸ਼ੰਕਰ, ਪੁਲਿਸ ਮਹਾਨਿਦੇਸ਼ਕ ਸ਼ਤਰੂਜੀਤ ਕਪੂਰ, ਮੁੱਖ ਮੰਤਰੀ ਦੇ ਵਧੀਕ ਪ੍ਰਧਾਨ ਸਕੱਤਰ ਡਾ. ਅਮਿਤ ਅਗਰਵਾਲ, ਆਸ਼ਿਮਾ ਬਰਾੜ ਅਤੇ ਸੂਚਨਾ, ਜਨਸੰਪਰਕ, ਭਾਸ਼ਾ ਅਤੇ ਸਭਿਆਚਾਰ ਵਿਭਾਗ ਦੇ ਮਹਾਨਿਦੇਸ਼ਕ ਮਨਦੀਪ ਸਿੰਘ ਬਰਾੜ ਸਮੇਤ ਕਈ ਅਧਿਕਾਰੀ, ਭਾਜਪਾ ਅਧਿਕਾਰੀ ਅਤੇ ਉਨ੍ਹਾਂ ਦੇ ਪਰਿਵਾਰ ਦੇ ਮੈਂਬਰ ਵੀ ਮੌਜੂਦ ਰਹੇ।