Site icon TheUnmute.com

NCP ਪ੍ਰਧਾਨ ਸ਼ਰਦ ਪਵਾਰ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ

Sharad Pawar

ਚੰਡੀਗੜ੍ਹ 06 ਅਪ੍ਰੈਲ 2022: NCP ਪ੍ਰਧਾਨ ਸ਼ਰਦ ਪਵਾਰ (Sharad Pawar) ਨੇ ਬੁੱਧਵਾਰ ਯਾਨੀ ਅੱਜ ਦਿੱਲੀ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨਾਲ ਮੁਲਾਕਾਤ ਕੀਤੀ। ਦੋਵਾਂ ਨੇਤਾਵਾਂ ਵਿਚਾਲੇ ਇਹ ਮੁਲਾਕਾਤ ਪ੍ਰਧਾਨ ਮੰਤਰੀ ਦਫਤਰ (ਪੀ.ਐੱਮ.ਓ.) ‘ਚ ਦੁਪਹਿਰ 12.20 ਤੋਂ 12.40 ਤੱਕ ਕਰੀਬ 20 ਮਿੰਟ ਤੱਕ ਚੱਲੀ। ਦੋਵਾਂ ਆਗੂਆਂ ਵਿਚਾਲੇ ਕੀ ਗੱਲ ਹੋਈ, ਇਸ ਬਾਰੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ।

ਮਹਾਰਾਸ਼ਟਰ ‘ਚ ਪਿਛਲੇ ਕੁਝ ਦਿਨਾਂ ਤੋਂ ਚੱਲ ਰਹੀ ਘਟਨਾਕ੍ਰਮ ਵਿਚਾਲੇ ਪੀਐੱਮ ਮੋਦੀ ਅਤੇ ਸ਼ਰਦ ਪਵਾਰ ਦੀ ਇਸ ਮੁਲਾਕਾਤ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ। ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮਹਾਰਾਸ਼ਟਰ ਦੇ ਕਈ ਨੇਤਾਵਾਂ ਖਿਲਾਫ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਸ਼ਿਵ ਸੈਨਾ ਨੇਤਾ ਸੰਜੇ ਰਾਉਤ ਦੇ ਖਿਲਾਫ ਵੀ ਈਡੀ ਦੀ ਕਾਰਵਾਈ ਚੱਲ ਰਹੀ ਹੈ।

Exit mobile version