Site icon TheUnmute.com

NCP ਪ੍ਰਧਾਨ ਸ਼ਰਦ ਪਵਾਰ ਨੇ 4 ਦਿਨਾਂ ਦੇ ਅੰਦਰ ਆਪਣਾ ਅਸਤੀਫਾ ਵਾਪਸ ਲਿਆ

Sharad Pawar

ਚੰਡੀਗੜ੍ਹ,05 ਮਈ 2023: ਬੀਤੀ 2 ਮਈ ਨੂੰ ਐਨਸੀਪੀ ਪ੍ਰਧਾਨ ਦਾ ਅਹੁਦਾ ਛੱਡਣ ਵਾਲੇ ਸ਼ਰਦ ਪਵਾਰ (Sharad Pawar) ਨੇ 4 ਦਿਨਾਂ ਦੇ ਅੰਦਰ ਆਪਣਾ ਅਸਤੀਫਾ ਵਾਪਸ ਲੈ ਲਿਆ ਸੀ। ਉਨ੍ਹਾਂ ਸ਼ੁੱਕਰਵਾਰ ਨੂੰ ਪ੍ਰੈੱਸ ਕਾਨਫਰੰਸ ਕਰਕੇ ਇਹ ਜਾਣਕਾਰੀ ਦਿੱਤੀ। ਸ਼ਰਦ ਪਵਾਰ ਨੇ ਕਿਹਾ ਕਿ ਮੈਂ ਪਾਰਟੀ ਵਰਕਰਾਂ ਅਤੇ ਨੇਤਾਵਾਂ ਦੀਆਂ ਭਾਵਨਾਵਾਂ ਦਾ ਅਪਮਾਨ ਨਹੀਂ ਕਰ ਸਕਦਾ। ਮੈਂ ਕੋਰ ਕਮੇਟੀ ਵਿੱਚ ਲਏ ਫੈਸਲੇ ਦਾ ਸਨਮਾਨ ਕਰਦਾ ਹਾਂ ਅਤੇ ਆਪਣਾ ਫੈਸਲਾ ਵਾਪਸ ਲੈਂਦਾ ਹਾਂ। ਹਾਲਾਂਕਿ ਅਜੀਤ ਪਵਾਰ ਇਸ ਪ੍ਰੈੱਸ ਕਾਨਫਰੰਸ ਤੋਂ ਦੂਰ ਰਹੇ।

ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਅੱਜ ਸਵੇਰੇ 11 ਵਜੇ ਮੁੰਬਈ ਵਿੱਚ ਹੋਈ, ਜਿਸ ਵਿੱਚ ਪਾਰਟੀ ਦੇ ਕੌਮੀ ਜਨਰਲ ਸਕੱਤਰ ਪ੍ਰਫੁੱਲ ਪਟੇਲ ਨੇ ਸ਼ਰਦ ਪਵਾਰ (Sharad Pawar) ਦੇ ਅਸਤੀਫ਼ੇ ਨੂੰ ਰੱਦ ਕਰਨ ਦਾ ਮਤਾ ਪੇਸ਼ ਕੀਤਾ। ਇਸ ਤੋਂ ਬਾਅਦ ਕਮੇਟੀ ਦੇ ਬਾਕੀ ਮੈਂਬਰਾਂ ਨੇ ਵੀ ਇਸ ਦਾ ਸਮਰਥਨ ਕੀਤਾ। ਪਟੇਲ ਦੁਪਹਿਰ 12 ਵਜੇ ਦੇ ਕਰੀਬ ਮੀਡੀਆ ਸਾਹਮਣੇ ਆਏ ਅਤੇ ਫੈਸਲੇ ਦੀ ਜਾਣਕਾਰੀ ਦਿੱਤੀ। ਇਸ ਤੋਂ ਬਾਅਦ ਸਾਰੇ ਨੇਤਾ ਆਪਣੇ ਫੈਸਲੇ ਦੀ ਜਾਣਕਾਰੀ ਦੇਣ ਲਈ ਪਵਾਰ ਦੇ ਘਰ ਪਹੁੰਚੇ।

ਸਾਢੇ ਪੰਜ ਘੰਟੇ ਬਾਅਦ ਯਾਨੀ ਸ਼ਾਮ ਸਾਢੇ ਪੰਜ ਵਜੇ ਸ਼ਰਦ ਪਵਾਰ ਨੇ ਪ੍ਰੈੱਸ ਕਾਨਫਰੰਸ ਬੁਲਾ ਕੇ ਆਪਣਾ ਅਸਤੀਫਾ ਵਾਪਸ ਲੈਣ ਦਾ ਐਲਾਨ ਕੀਤਾ। ਹਾਲਾਂਕਿ ਇਸ ਦੌਰਾਨ ਉਨ੍ਹਾਂ ਦਾ ਭਤੀਜਾ ਅਤੇ ਮਹਾਰਾਸ਼ਟਰ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਅਜੀਤ ਪਵਾਰ ਮੌਜੂਦ ਨਹੀਂ ਸਨ। ਜਦੋਂ ਪਵਾਰ ਨੂੰ ਇਸ ‘ਤੇ ਸਵਾਲ ਕੀਤਾ ਗਿਆ ਤਾਂ ਉਨ੍ਹਾਂ ਸਿਰਫ ਇੰਨਾ ਹੀ ਕਿਹਾ ਕਿ ਸਾਰੇ ਨੇਤਾ ਇਕਜੁੱਟ ਹਨ।

Exit mobile version