Site icon TheUnmute.com

ਲਾਲ ਚੰਦ ਕਟਾਰੂਚੱਕ ਮਾਮਲੇ ‘ਚ NCSC ਵੱਲੋਂ ਪੰਜਾਬ ਸਰਕਾਰ ਨੂੰ ਤੀਜਾ ਨੋਟਿਸ ਜਾਰੀ

ਝੋਨੇ ਦੀ ਖਰੀਦ

ਚੰਡੀਗੜ੍ਹ, 06 ਜੂਨ 2023: ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ‘ਤੇ ਲੱਗੇ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਅਨੁਸੂਚਿਤ ਜਾਤੀਆਂ ਲਈ ਕੌਮੀ ਕਮਿਸ਼ਨ (ਐਨ.ਸੀ.ਐਸ.ਸੀ.) ਦੇ ਚੇਅਰਮੈਨ ਵਿਜੇ ਸਾਂਪਲਾ ਦੇ ਹੁਕਮਾਂ ’ਤੇ ਪੰਜਾਬ ਸਰਕਾਰ ਦੇ ਅਧਿਕਾਰੀਆਂ ਨੂੰ ਤੀਜਾ ਨੋਟਿਸ ਜਾਰੀ ਕੀਤਾ ਹੈ | NCSC ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਨੇ ਪਹਿਲਾਂ ਜਾਰੀ ਕੀਤੇ ਦੋ ਨੋਟਿਸਾਂ ਦਾ ਜਵਾਬ ਨਾ ਦੇਣ ‘ਤੇ ਤੀਜਾ ਨੋਟਿਸ ਦਿੱਤਾ ਹੈ।

NCSC ਵੱਲੋਂ ਜਾਰੀ ਨੋਟਿਸ ਵਿੱਚ ਪੰਜਾਬ ਸਰਕਾਰ ਨੂੰ 12 ਜੂਨ ਤੱਕ ਇਸ ਮਾਮਲੇ ਵਿੱਚ ਕੀਤੀ ਗਈ ਕਾਰਵਾਈ ਦੀ ਰਿਪੋਰਟ ਪੇਸ਼ ਕਰਨ ਲਈ ਕਿਹਾ ਗਿਆ ਹੈ। ਇਸ ਦੇ ਨਾਲ ਹੀ ਪੀੜਤਾ ਦੇ ਬਿਆਨ ਵੀਡੀਉ ਕਾਨਫਰੰਸਿੰਗ ਰਾਹੀਂ ਦਰਜ ਕਰਨ ਜਾਂ ਫਿਰ ਦਿੱਲੀ ਵਿੱਚ ਹੋਣ ਦੇ ਨਿਰਦੇਸ਼ ਦਿੱਤੇ ਹਨ। ਇਸਦੇ ਨਾਲ ਹੀ ਪੀੜਤ ਨੂੰ ਸੁਰੱਖਿਆ ਦੇਣ ਲਈ ਵੀ ਕਿਹਾ ਗਿਆ ਹੈ।

NCSC ਨੇ ਪੰਜਾਬ ਦੇ ਮੁੱਖ ਸਕੱਤਰ, DGP ਅਤੇ DIG ਨੂੰ ਤੀਜਾ ਨੋਟਿਸ ਜਾਰੀ ਕੀਤਾ ਹੈ। ਇਸ ਮਾਮਲੇ ‘ਚ ਪਹਿਲਾ ਨੋਟਿਸ 5 ਮਈ ਨੂੰ ਜਾਰੀ ਕੀਤਾ ਗਿਆ ਸੀ। ਇਸ ਤੋਂ ਬਾਅਦ ਪੰਜਾਬ ਸਰਕਾਰ ਨੇ 8 ਮਈ ਨੂੰ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਕਮੇਟੀ ਦਾ ਗਠਨ ਕੀਤਾ ਸੀ ਪਰ ਇਸ ਐਸਆਈਟੀ ਵੱਲੋਂ ਵੀ ਕਮਿਸ਼ਨ ਨੂੰ ਕੋਈ ਰਿਪੋਰਟ ਨਹੀਂ ਸੌਂਪੀ ਗਈ। ਇਸ ਤੋਂ ਬਾਅਦ 25 ਮਈ ਨੂੰ NCSC ਵੱਲੋਂ ਦੂਜਾ ਨੋਟਿਸ ਜਾਰੀ ਕੀਤਾ ਗਿਆ।

Exit mobile version