ਚੰਡੀਗੜ੍ਹ 21 ਦਸੰਬਰ 2022: ਜਲੰਧਰ ਦੇ ਲਤੀਫਪੁਰਾ (Latifpura) ਇਲਾਕੇ ‘ਚ ਜਲੰਧਰ ਇੰਪਰੂਵਮੈਂਟ ਟਰੱਸਟ ਦੀ ਮੁਹਿੰਮ ਦੌਰਾਨ ਆਪਣੇ ਮਕਾਨਾਂ ਨੂੰ ਢਹਿ-ਢੇਰੀ ਕਰਨ ਤੋਂ ਬਾਅਦ ਬੇਘਰ ਹੋਏ ਐਸ.ਸੀ ਭਾਈਚਾਰੇ ਨੂੰ ਕੜਾਕੇ ਦੀ ਠੰਡ ‘ਚ ਆ ਰਹੀਆਂ ਮੁਸ਼ਕਿਲਾਂ ਦਾ ਸਖ਼ਤ ਨੋਟਿਸ ਲੈਂਦਿਆਂ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ (NCSC) ਦੇ ਪ੍ਰਧਾਨ ਵਿਜੇ ਸਾਂਪਲਾ ਨੇ ਅੱਜ ਲਤੀਫਪੁਰਾ ਵਿੱਚ ਪੀੜਤ ਅਨੁਸੂਚਿਤ ਜਾਤੀ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ।
ਇਸ ਦੌਰਾਨ ਉਨ੍ਹਾਂ ਪੀੜਤ ਪਰਿਵਾਰਾਂ ਦੀਆਂ ਮੁਸ਼ਕਲਾਂ ਦਾ ਜਾਇਜ਼ਾ ਲਿਆ। ਬੇਘਰੇ ਲੋਕਾਂ ਨਾਲ ਮੁਲਾਕਾਤ ਕਰਨ ਤੋਂ ਬਾਅਦ ਵਿਜੇ ਸਾਂਪਲਾ ਪੀੜਤ ਦਲਿਤਾਂ ਦੀਆਂ ਮੁਸ਼ਕਿਲਾਂ ਦੇ ਨਿਪਟਾਰੇ ਸਬੰਧੀ ਸਰਕਟ ਹਾਊਸ ਵਿਖੇ ਜਲੰਧਰ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਨਗੇ।