ਚੰਡੀਗੜ੍ਹ, 02 ਜੁਲਾਈ 2024: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ‘ਚ ਅੱਜ ਐਨਡੀਏ (NDA) ਦੇ ਸੰਸਦ ਮੈਂਬਰਾਂ ਨਾਲ ਬੈਠਕ ਹੋਈ । ਇਸ ਬੈਠਕ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਐਨਡੀਏ ਦੇ ਸੰਸਦ ਮੈਂਬਰਾਂ ਨੂੰ ਸੰਸਦੀ ਨਿਯਮਾਂ ਅਤੇ ਸੰਸਦੀ ਆਚਰਣ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ ।
ਬੈਠਕ (NDA meeting) ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੰਤਰੀ ਕਿਰਨ ਰਿਜਿਜੂ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਸੰਸਦ ਮੈਂਬਰਾਂ ਨੂੰ ਸੰਸਦੀ ਮੁੱਦਿਆਂ ਦਾ ਅਧਿਐਨ ਕਰਨ, ਨਿਯਮਿਤ ਤੌਰ ‘ਤੇ ਸੰਸਦ ‘ਚ ਹਾਜ਼ਰ ਹੋਣ ਅਤੇ ਆਪਣੇ ਹਲਕਿਆਂ ਨਾਲ ਸਬੰਧਤ ਮੁੱਦਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਚੁੱਕਣ ਲਈ ਕਿਹਾ ਗਈ ਹੈ ।
ਪੀਐੱਮ ਮੋਦੀ ਨੇ ਵਿਰੋਧੀ ਧਿਰ ‘ਤੇ ਤਿੱਖਾ ਸ਼ਬਦੀ ਹਮਲਾ ਕੀਤਾ ਹੈ | ਉਨ੍ਹਾਂ ਕਿਹਾ ਕਿ ਕਿਸੇ ਗੈਰ-ਕਾਂਗਰਸੀ ਆਗੂ ਦਾ ਲਗਾਤਾਰ ਤੀਜੀ ਵਾਰ ਪ੍ਰਧਾਨ ਮੰਤਰੀ ਬਣਨਾ ਵਿਰੋਧੀ ਧਿਰ ਨੂੰ ਬਰਦਾਸ਼ਤ ਨਹੀਂ ਹੋ ਰਿਹਾ | ਪੀਐਮ ਮੋਦੀ ਨੇ ਲੋਕ ਸਭਾ ‘ਚ ਰਾਹੁਲ ਗਾਂਧੀ ਦੇ ਭਾਸ਼ਣ ਨੂੰ ਗੈਰ-ਜ਼ਿੰਮੇਵਾਰਾਨਾ ਦੱਸਿਆ ਹੈ |