Site icon TheUnmute.com

ਪੰਜਾਬ ਅਤੇ ਇਸ ਦੇ ਉਦਯੋਗ ਨੂੰ ਪ੍ਰਫੁੱਲਤ ਕਰਨ ਦੀ ਲੋੜ: ਪਿਊਸ਼ ਗੋਇਲ

Piyush Goyal

ਚੰਡੀਗੜ੍ਹ, 29 ਮਈ 2024: ਕੇਂਦਰੀ ਮੰਤਰੀ ਪਿਊਸ਼ ਗੋਇਲ (Piyush Goyal) ਅੱਜ ਲੁਧਿਆਣਾ ਪਹੁੰਚੇ, ਇਸ ਦੌਰਾਨ ਪਿਊਸ਼ ਗੋਇਲ ਦੀ ਕਾਰੋਬਾਰੀਆਂ ਨਾਲ ਬੈਠਕਾਂ ਦਾ ਦੌਰ ਜਾਰੀ ਹੈ। ਇਸ ਮੌਕੇ ਵਪਾਰੀਆਂ ਨਾਲ ਗੱਲਬਾਤ ਕਰਦੇ ਹੋਏ ਪਿਊਸ਼ ਗੋਇਲ ਨੇ ਕਿਹਾ ਕਿ ਪੰਜਾਬ ਦੇ ਵਪਾਰੀਆਂ ਵਿੱਚ ਬਹੁਤ ਹੁਨਰ ਹੈ, ਪਰ ਇਸ ਦੇ ਬਾਵਜੂਦ ਪੰਜਾਬ ਪਛੜ ਰਿਹਾ ਹੈ।

ਉਨ੍ਹਾਂ (Piyush Goyal) ਕਿਹਾ ਕਿ ਅੱਜ ਪੰਜਾਬ ਅਤੇ ਇਸ ਦੇ ਉਦਯੋਗ ਨੂੰ ਪ੍ਰਫੁੱਲਤ ਕਰਨ ਦੀ ਲੋੜ ਹੈ। ਇਹ ਸਭ ਸਰਕਾਰ ‘ਤੇ ਨਿਰਭਰ ਕਰਦਾ ਹੈ। ਜਿਸ ਤਰ੍ਹਾਂ ਦੀ ਸਰਕਾਰ ਹੈ, ਰਾਜ ਉਸੇ ਤਰ੍ਹਾਂ ਅੱਗੇ ਵਧਦਾ ਹੈ। ਅੱਜ ਪੰਜਾਬ ਸਰਕਾਰ ਦਾ ਪੰਜਾਬ ਦੇ ਉਦਯੋਗ ਨੂੰ ਪ੍ਰਫੁੱਲਤ ਕਰਨ ਦਾ ਕੋਈ ਇਰਾਦਾ ਨਹੀਂ ਹੈ।

ਇਸ ਮੌਕੇ ਕਾਰੋਬਾਰੀਆਂ ਨੇ ਆਪਣੀਆਂ ਸਮੱਸਿਆਵਾਂ ਬਾਰੇ ਗੱਲ ਕਰਦਿਆਂ ਕਿਹਾ ਕਿ ਤੁਸੀਂ ਵੀ ਦਿੱਲੀ ਤੋਂ ਚੰਡੀਗੜ੍ਹ ਏਅਰਪੋਰਟ ਰਾਹੀਂ ਆਏ ਹੋ ਪਰ ਲੁਧਿਆਣਾ ਏਅਰਪੋਰਟ ਤਾਂ ਪੂਰੀ ਤਰ੍ਹਾਂ ਤਿਆਰ ਹੈ, ਜੇਕਰ ਇਹ ਛੇਤੀ ਸ਼ੁਰੂ ਹੋ ਜਾਵੇ ਤਾਂ ਇੰਡਸਟਰੀ ਲਈ ਕਾਰਗਰ ਸਾਬਤ ਹੋਵੇਗਾ | ਕਾਰੋਬਾਰੀਆਂ ਨੇ ਕਿਹਾ ਕਿ ਸਾਡੇ ਕੋਲ ਪੂਰਾ ਸੈੱਟਅੱਪ ਹੈ ਪਰ ਸਾਡੇ ਸੈਕਟਰ ਵਿੱਚ ਸਹੂਲਤਾਂ ਦੀ ਘਾਟ ਹੈ ਅਤੇ ਸਰਕਾਰ ਨੂੰ ਇਸ ਦੀ ਬਿਹਤਰੀ ਲਈ ਕਦਮ ਚੁੱਕਣੇ ਚਾਹੀਦੇ ਹਨ।

Exit mobile version