Neeraj Chopra

ਨੀਰਜ ਚੋਪੜਾ ਲੁਸਾਨੇ ਡਾਇਮੰਡ ਲੀਗ 2022 ਜਿੱਤਣ ਵਾਲੇ ਪਹਿਲੇ ਭਾਰਤੀ ਬਣੇ

ਚੰਡੀਗੜ੍ਹ 27 ਅਗਸਤ 2022: ਓਲੰਪਿਕ ਚੈਂਪੀਅਨ ਜੈਵਲਿਨ ਥ੍ਰੋਅਰ ਨੀਰਜ ਚੋਪੜਾ (Neeraj Chopra) ਨੇ ਸ਼ੁੱਕਰਵਾਰ ਨੂੰ ਇਕ ਹੋਰ ਇਤਿਹਾਸਕ ਉਪਲਬਧੀ ਆਪਣੇ ਨਾਂ ਕੀਤੀ ਹੈ । ਨੀਰਜ ਚੋਪੜਾ ਲੁਸਾਨੇ ਡਾਇਮੰਡ ਲੀਗ 2022 ਜਿੱਤਣ ਵਾਲਾ ਪਹਿਲਾ ਭਾਰਤੀ ਬਣ ਗਿਆ ਹੈ। ਨੀਰਜ ਚੋਪੜਾ ਨੇ 89.08 ਮੀਟਰ ਦੇ ਆਪਣੇ ਪਹਿਲੇ ਥਰੋਅ ਨਾਲ ਲੁਸਾਨੇ ਡਾਇਮੰਡ ਲੀਗ ਜਿੱਤੀ।

ਹਾਲ ਹੀ ‘ਚ ਨੀਰਜ ਨੇ ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ ‘ਚ ਭਾਰਤ ਲਈ ਚਾਂਦੀ ਦਾ ਤਮਗਾ ਜਿੱਤਿਆ ਸੀ। ਨੀਰਜ ਅੰਜੂ ਬੌਬੀ ਜਾਰਜ (2003) ਤੋਂ ਬਾਅਦ ਅਜਿਹਾ ਕਰਨ ਵਾਲਾ ਦੂਜਾ ਅਥਲੀਟ ਬਣ ਗਿਆ ਹੈ । ਫਾਈਨਲ ਵਿੱਚ ਨੀਰਜ ਨੇ 88.13 ਮੀਟਰ ਦੀ ਦੂਰੀ ਤੱਕ ਜੈਵਲਿਨ ਸੁੱਟ ਕੇ ਚਾਂਦੀ ਦਾ ਤਮਗਾ ਜਿੱਤਿਆ ਸੀ।

Scroll to Top