ਚੰਡੀਗੜ੍ਹ, 09 ਅਗਸਤ 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Singh) ਨੇ ਪੈਰਿਸ ਓਲੰਪਿਕ 2024 ‘ਚ ਜੈਵਲਿਨ ਥਰੋਅ ‘ਚ ਚਾਂਦੀ ਦਾ ਤਗਮਾ ਜਿੱਤਣ ’ਤੇ ਭਾਰਤੀ ਅਥਲੀਟ ਨੀਰਜ ਚੋਪੜਾ (Neeraj Chopra) ਨੂੰ ਵਧਾਈ ਦਿੱਤੀ ਹੈ। ਆਪਣੇ ਸੰਦੇਸ਼ ‘ਚ ਮੁੱਖ ਮੰਤਰੀ ਨੇ ਕਿਹਾ ਕਿ ਨੀਰਜ ਚੋਪੜਾ ਨੇ ਆਪਣੀ ਅਸਾਧਾਰਨ ਅਤੇ ਇਤਿਹਾਸਕ ਪ੍ਰਾਪਤੀ ਨਾਲ ਪੂਰੇ ਦੇਸ਼ ਦਾ ਮਾਣ ਵਧਾਇਆ ਹੈ।
ਉਨ੍ਹਾਂ ਕਿਹਾ ਕਿ ਚੋਪੜਾ (Neeraj Chopra) ਨੇ ਟੋਕੀਓ ਉਲੰਪਿਕ ‘ਚ ਸੋਨ ਤਮਗਾ ਜਿੱਤ ਕੇ ਇਤਿਹਾਸ ਰਚਿਆ ਸੀ ਅਤੇ ਹੁਣ ਪੈਰਿਸ ਓਲੰਪਿਕ ‘ਚ ਚਾਂਦੀ ਦਾ ਤਮਗਾ ਜਿੱਤ ਕੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਲੰਪਿਕ ‘ਚ ਭਾਰਤੀ ਖਿਡਾਰੀਆਂ ਵੱਲੋਂ ਜਿੱਤੇ ਗਏ ਤਮਗੇ ਆਉਣ ਵਾਲੇ ਮੁਕਾਬਲਿਆਂ ਲਈ ਨਵੇਂ ਖਿਡਾਰੀਆਂ ਨੂੰ ਪ੍ਰੇਰਿਤ ਕਰਨਗੇ।