ਚੰਡੀਗੜ੍ਹ 25 ਜਨਵਰੀ 2022: ਕੇਂਦਰ ਸਰਕਾਰ ਵਲੋਂ ਮੰਗਲਵਾਰ ਨੂੰ ਬਹਾਦਰੀ ਪੁਰਸਕਾਰਾਂ ਦਾ ਐਲਾਨ ਕੀਤਾ। ਇਸ ਵਾਰ ਜਾਰੀ ਕੀਤੀ ਗਈ ਸੂਚੀ ਦੇ ਅਨੁਸਾਰ 384 ਲੋਕਾਂ ਨੂੰ ਬਹਾਦਰੀ ਪੁਰਸਕਾਰ ਦਿੱਤੇ ਜਾਣਗੇ। ਇਨ੍ਹਾਂ ‘ਚੋਂ 12 ਨੂੰ ਸ਼ੌਰਿਆ ਚੱਕਰ, 29 ਨੂੰ ਪਰਮ ਵਿਸ਼ਿਸ਼ਟ ਸੇਵਾ ਮੈਡਲ ਨਾਲ ਸਨਮਾਨਿਤ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸਦੇ ਨਾਲ ਹੀ ਪਿਛਲੇ ਸਾਲ ਓਲੰਪਿਕ ਖੇਡਾਂ ‘ਚ ਭਾਰਤ ਲਈ ਸੋਨ ਤਮਗਾ ਜਿੱਤਣ ਵਾਲੇ ਰਾਜਪੂਤਾਨਾ ਰਾਈਫਲਜ਼ ਦੇ ਨੀਰਜ ਚੋਪੜਾ ਨੂੰ (Neeraj Chopra) ਵੀ ਪਰਮ ਵਿਸ਼ਿਸ਼ਟ ਸੇਵਾ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ |
ਜਾਣਕਾਰੀ ਅਨੁਸਾਰ ਇਸ ਸਾਲ 4 ਉੱਤਮ ਯੁੱਧ ਸੇਵਾ ਮੈਡਲ, 53 ਅਤਿ ਵਿਸ਼ਿਸ਼ਟ ਸੇਵਾ ਮੈਡਲ, 13 ਯੁਧ ਸੇਵਾ ਮੈਡਲ ਅਤੇ 112 ਵਿਸ਼ਿਸ਼ਟ ਸੇਵਾ ਮੈਡਲ ਦਿੱਤੇ ਜਾਣਗੇ। ਰਾਸ਼ਟਰਪਤੀ ਰਾਮ ਨਾਥ ਕੋਵਿੰਦ ਗਣਤੰਤਰ ਦਿਵਸ ‘ਤੇ ਬਹਾਦਰੀ ਦਿਖਾਉਣ ਵਾਲੇ ਲੋਕਾਂ ਨੂੰ ਇਨ੍ਹਾਂ ਮੈਡਲਾਂ ਨਾਲ ਸਨਮਾਨਿਤ ਕਰਨਗੇ।