ਚੰਡੀਗੜ੍ਹ, 08 ਜੁਲਾਈ 2024: ਸੁਪਰੀਮ ਕੋਰਟ (Supreme Court) ਨੇ ਅੱਜ NEET-UG ਪ੍ਰੀਖਿਆ ‘ਚ ਬੇਨਿਯਮੀਆਂ ਦਾ ਦੋਸ਼ ਲਗਾਉਣ ਵਾਲੀਆਂ ਪਟੀਸ਼ਨਾਂ ‘ਤੇ ਸੁਣਵਾਈ ਦੌਰਾਨ ਕਿਹਾ ਕਿ “ਇਹ ਸਪੱਸ਼ਟ ਹੈ ਕਿ ਪੇਪਰ ਲੀਕ ਹੋਇਆ ਹੈ | ਸੀਜੇਆਈ ਨੇ ਕਿਹਾ ਅੱਗੇ ਕਿਹਾ ਕਿ ਸਵਾਲ ਇਹ ਹੈ ਕਿ ਇਸ ਦਾ ਦਾਇਰਾ ਕਿੰਨਾ ਵੱਡਾ ਹੈ ? ਇਹ ਸਮਝਣਾ ਜ਼ਰੂਰੀ ਹੈ ਕਿ ਪੇਪਰ ਲੀਕ ਕਿੰਨੀ ਵਿਆਪਕ ਹੈ ? ਉਨ੍ਹਾਂ ਕਿਹਾ ਕਿ ਸਿਰਫ਼ ਦੋ ਵਿਅਕਤੀਆਂ ਦੀਆਂ ਗ਼ਲਤੀਆਂ ਕਾਰਨ ਪੂਰੀ ਪ੍ਰੀਖਿਆ ਰੱਦ ਨਹੀਂ ਕੀਤੀ ਜਾ ਸਕਦੀ। ਅਸੀਂ ਜਾਣਨਾ ਚਾਹੁੰਦੇ ਹਾਂ ਕਿ ਪੇਪਰ ਲੀਕ ਦੇ ਦੋਸ਼ੀਆਂ ਦੀ ਪਛਾਣ ਕਰਨ ਲਈ ਐਨ.ਟੀ
ਏ ਤੇ ਕੇਂਦਰ ਸਰਕਾਰ ਨੇ ਹੁਣ ਤੱਕ ਕੀ ਕਦਮ ਚੁੱਕੇ ਹਨ।
ਦਰਅਸਲ, ਸੁਪਰੀਮ ਕੋਰਟ (Supreme Court) 38 ਪਟੀਸ਼ਨਾਂ ‘ਤੇ ਇੱਕੋ ਸਮੇਂ ਸੁਣਵਾਈ ਕਰ ਰਹੀ ਹੈ। ਸੁਪਰੀਮ ਕੋਰਟ ‘ਚ ਦਾਇਰ ਪਟੀਸ਼ਨ ‘ਚ 5 ਮਈ ਨੂੰ ਹੋਈ ਪ੍ਰੀਖਿਆ ਨੂੰ ਰੱਦ ਕਰਨ, ਐਨਟੀਏ ਨੂੰ ਇਮਤਿਹਾਨ ਦੁਬਾਰਾ ਕਰਵਾਉਣ ਅਤੇ ਬੇਨਿਯਮੀਆਂ ਦੀ ਅਦਾਲਤ ਦੀ ਨਿਗਰਾਨੀ ਹੇਠ ਜਾਂਚ ਕਰਨ ਦਾ ਹੁਕਮ ਦੇਣ ਦੀ ਮੰਗ ਕੀਤੀ ਗਈ ਹੈ। ਸੁਪਰੀਮ ਕੋਰਟ ਨੇ ਇਹ ਵੀ ਕਿਹਾ ਕਿ ” ‘ਤੁਸੀਂ ਕਿਸ ਆਧਾਰ ‘ਤੇ ਮੁੜ ਪ੍ਰੀਖਿਆ ਦੀ ਮੰਗ ਕਰ ਰਹੇ ਹੋ ?
ਸੁਪਰੀਮ ਕੋਰਟ ਨੇ ਸਵਾਲ ਕੀਤਾ ਕਿ ਸਰਕਾਰ ਨੂੰ ਪੁੱਛੋ ਕਿ ਕੀ ਅਸੀਂ ਸਾਈਬਰ ਫੋਰੈਂਸਿਕ ਵਿਭਾਗ ਦੀ ਡਾਟਾ ਵਿਸ਼ਲੇਸ਼ਣ ਯੂਨਿਟ ਰਾਹੀਂ ਇਹ ਪਤਾ ਨਹੀਂ ਲਗਾ ਸਕਦੇ ਕਿ ਕੀ ਪੂਰੀ ਪ੍ਰੀਖਿਆ ਪ੍ਰਭਾਵਿਤ ਹੋਈ ਹੈ? ਕੀ ਗਲਤੀਆਂ ਦੀ ਪਛਾਣ ਕਰਨਾ ਸੰਭਵ ਹੈ? ਇਸ ਤਰ੍ਹਾਂ ਅਸੀਂ ਉਨ੍ਹਾਂ ਵਿਦਿਆਰਥੀਆਂ ਬਾਰੇ ਜਾਣਕਾਰੀ ਇਕੱਠੀ ਕਰ ਸਕਦੇ ਹਾਂ ਜਿਨ੍ਹਾਂ ਨੇ ਬੇਨਿਯਮੀਆਂ ਦਾ ਫਾਇਦਾ ਉਠਾਇਆ ਹੈ। ਇਸਦੇ ਨਾਲ ਹੀ ਸੁਪਰੀਮ ਕੋਰਟ ਨੇ ਸੀ.ਬੀ.ਆਈ ਅਤੇ ਨੈਸ਼ਨਲ ਟੈਸਟਿੰਗ ਏਜੰਸੀ (ਐਨਟੀਏ) ਨੂੰ ਨੋਟਿਸ ਜਾਰੀ ਕਰਕੇ ਹੁਣ ਤੱਕ ਦੀ ਜਾਂਚ ਰਿਪੋਰਟ ਮੰਗੀ ਹੈ |