Site icon TheUnmute.com

NEET-UG: ਸੁਪਰੀਮ ਕੋਰਟ ਵੱਲੋਂ NTA ਨੂੰ ਨੋਟਿਸ ਜਾਰੀ, ਨਹੀਂ ਰੁਕੇਗੀ ਕਾਉਂਸਲਿੰਗ ਪ੍ਰਕਿਰਿਆ

NEET-UG

ਚੰਡੀਗੜ੍ਹ, 20 ਜੂਨ 2024: ਦੇਸ਼ ਭਰ ‘ਚ ਨੀਟ-ਯੂਜੀ 2024 (NEET-UG 2024) ਪ੍ਰੀਖਿਆ ਦਾ ਵਿਵਾਦ ਭਖਦਾ ਜਾ ਰਿਹਾ ਹੈ | ਸੁਪਰੀਮ ਕੋਰਟ ਨੇ ਵੱਖ-ਵੱਖ ਹਾਈ ਕੋਰਟਾਂ ‘ਚ NEET-UG 2024 ਵਿਵਾਦ ਨਾਲ ਜੁੜੇ ਮਾਮਲਿਆਂ ਦੀ ਸੁਣਵਾਈ ‘ਤੇ ਰੋਕ ਲਗਾ ਦਿੱਤੀ ਹੈ ਅਤੇ ਸੁਪਰੀਮ ਕੋਰਟ ਹੁਣ ਇਸ ਮਾਮਲੇ ਦੀ ਸੁਣਵਾਈ 8 ਜੁਲਾਈ ਨੂੰ ਕਰੇਗਾ।

ਇਸਦੇ ਨਾਲ ਹੀ ਬਾਕੀ ਪਟੀਸ਼ਨਾਂ ਨੈਸ਼ਨਲ ਟੈਸਟਿੰਗ ਏਜੰਸੀ (NTA) ਵੱਲੋਂ ਦਾਇਰ ਕੀਤੀਆਂ ਗਈਆਂ ਹਨ | ਉਨ੍ਹਾਂ ਨੇ ਬੇਨਤੀ ਕੀਤੀ ਹੈ ਕਿ ਇਸ ਮਾਮਲੇ ‘ਤੇ ਹਾਈ ਕੋਰਟ ‘ਚ ਦਾਇਰ ਪਟੀਸ਼ਨ ਨੂੰ ਸੁਪਰੀਮ ਕੋਰਟ ‘ਚ ਤਬਦੀਲ ਕੀਤਾ ਜਾਵੇ।

ਸੁਪਰੀਮ ਕੋਰਟ ਨੇ ਮਾਮਲੇ ਦੀ ਸੁਣਵਾਈ ਕਰਦੇ ਹੋਏ NTA ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਕੇਸਾਂ ਵਿੱਚ ਹਾਈਕੋਰਟ ਦੀ ਕਾਰਵਾਈ ‘ਤੇ ਰੋਕ ਲਗਾ ਦਿੱਤੀ ਹੈ। ਸੁਪਰੀਮ ਕੋਰਟ ਨੇ ਫਿਰ ਦੁਹਰਾਇਆ ਕਿ ਉਹ ਕਾਉਂਸਲਿੰਗ ਪ੍ਰਕਿਰਿਆ ਨੂੰ ਨਹੀਂ ਰੋਕੇਗੀ।

Exit mobile version