Site icon TheUnmute.com

ਹਵਾ ਪ੍ਰਦੂਸ਼ਣ ਲਈ ਦਿੱਲੀ ਸਰਕਾਰ ਜਾਂ ਪੰਜਾਬ ਸਰਕਾਰ ਹੀ ਜ਼ਿੰਮੇਵਾਰ ਨਹੀਂ: ਅਰਵਿੰਦ ਕੇਜਰੀਵਾਲ

Air pollution

ਚੰਡੀਗੜ੍ਹ 04 ਨਵੰਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ (Chief Minister Arvinder Kejriwal) ਵਲੋਂ ਪ੍ਰੈੱਸ ਕਾਨਫ਼ਰੰਸ ਕੀਤੀ । ਇਸ ਦੌਰਾਨ ਉੱਤਰੀ ਭਾਰਤ ਵਿੱਚ ਹਵਾ ਪ੍ਰਦੂਸ਼ਣ (Air pollution) ਬਾਰੇ ਗੱਲਬਾਤ ਕੀਤੀ | ਕੇਜਰੀਵਾਲ ਦਾ ਕਹਿਣਾ ਹੈ ਕਿ ਹਵਾ ਪ੍ਰਦੂਸ਼ਣ ਉੱਤਰੀ ਭਾਰਤ ਦੀ ਸਮੱਸਿਆ ਹੈ। ਉਨ੍ਹਾਂ ਕਿਹਾ ਕਿ ‘ਆਪ’, ਦਿੱਲੀ ਸਰਕਾਰ ਜਾਂ ਪੰਜਾਬ ਸਰਕਾਰ ਹੀ ਜ਼ਿੰਮੇਵਾਰ ਨਹੀਂ ਹਨ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਕਿਹਾ ਕਿ ਪਰਾਲੀ ਪ੍ਰਬੰਧਨ ਲਈ 1.20 ਮਸ਼ੀਨਾਂ ਦਿੱਤੀਆਂ ਗਈਆਂ ਹਨ। ਅਗਲੇ ਸਾਲ ਨਵੰਬਰ ਤੱਕ ਪਰਾਲੀ ਦਾ ਹੱਲ ਕੱਢਾਂਗੇ।

ਕੇਜਰੀਵਾਲ ਨੇ ਕਿਹਾ ਕਿ ਦਿੱਲੀ ‘ਚ ਪ੍ਰਦੂਸ਼ਣ ਵਧਿਆ ਹੈ। ਹਵਾ ਪ੍ਰਦੂਸ਼ਣ (Air pollution) ਦੀ ਸਮੱਸਿਆ ਦਿੱਲੀ ਹੀ ਨਹੀਂ, ਉੱਤਰੀ ਭਾਰਤ ਦੇ ਕਈ ਸ਼ਹਿਰਾਂ ਦੀ ਹਵਾ ਖਰਾਬ ਹੋ ਚੁੱਕੀ ਹੈ। ਪ੍ਰਦੂਸ਼ਣ ਲਈ ਸਿਰਫ਼ ਆਮ ਆਦਮੀ ਪਾਰਟੀ ਜ਼ਿੰਮੇਵਾਰ ਨਹੀਂ ਹੈ। ਇਸ ਸਮੱਸਿਆ ਦੇ ਹੱਲ ਲਈ ਕੇਂਦਰ ਸਰਕਾਰ ਨੂੰ ਅੱਗੇ ਆਉਣਾ ਪਵੇਗਾ। ਉਨ੍ਹਾਂ ਦਾ ਕਹਿਣਾ ਹੈ ਕਿ ਇਕ-ਦੂਜੇ ਵੱਲ ਉਂਗਲ ਕਰਨ ਦੀ ਥਾਂ ਇਸ ਦਾ ਹੱਲ ਕੱਢਣਾ ਚਾਹੀਦਾ ਹੈ।

ਦਿੱਲੀ ਦੇ ਵਧਦੇ ਪ੍ਰਦੂਸ਼ਣ ਨੂੰ ਲੈ ਕੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਲਾਨ ਕੀਤਾ ਕਿ ਦਿੱਲੀ ਦੇ ਪ੍ਰਾਇਮਰੀ ਸਕੂਲ ਕੱਲ ਤੋਂ ਬੰਦ ਰਹਿਣਗੇ। ਇਸ ਦੇ ਨਾਲ ਹੀ ਪੰਜਵੀਂ ਜਮਾਤ ਤੋਂ ਉਪਰ ਦੀਆਂ ਸਾਰੀਆਂ ਜਮਾਤਾਂ ਲਈ ਬਾਹਰੀ ਗਤੀਵਿਧੀਆਂ ਵੀ ਬੰਦ ਕੀਤੀਆਂ ਜਾ ਰਹੀਆਂ ਹਨ।

ਮੁੱਖ ਮੰਤਰੀ ਕੇਜਰੀਵਾਲ ਨੇ ਕਿਹਾ ਕਿ ਸਾਨੂੰ ਮਿਲ ਕੇ ਯੋਜਨਾ ਬਣਾਉਣ ਦੀ ਲੋੜ ਹੈ। ਕੇਜਰੀਵਾਲ ਨੇ ਕਿਹਾ ਕਿ ਅਸੀਂ ਔਡ-ਈਵਨ ‘ਤੇ ਵਿਚਾਰ ਕਰ ਰਹੇ ਹਾਂ। ਲੋੜ ਪੈਣ ‘ਤੇ ਇਸ ਨੂੰ ਲਾਗੂ ਕੀਤਾ ਜਾਵੇਗਾ। ਆਦੇਸ਼ ਗੁਪਤਾ ਕਹਿ ਰਹੇ ਹਨ ਕਿ ਉਨ੍ਹਾਂ ਦੇ ਪੋਤੇ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਸਦਾ ਪੋਤਾ ਵੀ ਮੇਰਾ ਪੋਤਾ ਹੈ। ਅਸੀਂ ਰਲ ਕੇ ਕੋਸ਼ਿਸ਼ ਕਰਾਂਗੇ ਕਿ ਕਿਸੇ ਵੀ ਬੱਚੇ ਨੂੰ ਕੋਈ ਸਮੱਸਿਆ ਨਾ ਆਵੇ।

Exit mobile version