Nepal Earthquake

Nepal Earthquake: ਤਿੱਬਤ ਅਤੇ ਨੇਪਾਲ ‘ਚ ਆਇਆ ਜ਼ਬਰਦਸਤ ਭੂਚਾਲ, ਘਰਾਂ ‘ਚੋਂ ਬਾਹਰ ਨਿਕਲੇ ਲੋਕ

ਚੰਡੀਗੜ੍ਹ, 07 ਜਨਵਰੀ 2025: Nepal Earthquake News: ਤਿੱਬਤ ਅਤੇ ਨੇਪਾਲ ‘ਚ ਮੰਗਲਵਾਰ ਸਵੇਰੇ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਹਨ। ਦੋਵੇਂ ਦੇਸ਼ਾਂ ਦੀ ਸਰਹੱਦ ਨਾਲ ਲੱਗਦੇ ਇਲਾਕਿਆਂ ‘ਚ ਸਵੇਰੇ 6.35 ਵਜੇ ਆਏ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 7.1 ਮਾਪੀ ਗਈ ਹੈ। ਇਸਦੇ ਨਾਲ ਹੀ ਭਾਰਤ ਦੇ ਕਈ ਸੂਬਿਆਂ ‘ਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ, ਇਨ੍ਹਾਂ ‘ਚ ਬਿਹਾਰ ਇਸ ਤੋਂ ਸਭ ਤੋਂ ਵੱਧ ਪ੍ਰਭਾਵਿਤ ਹੋਇਆ ਹੈ।

ਇਸ ਤੋਂ ਇਲਾਵਾ ਭਾਰਤ ਦੇ ਅਸਾਮ, ਸਿੱਕਮ ਅਤੇ ਪੱਛਮੀ ਬੰਗਾਲ ਦੇ ਕੁਝ ਹਿੱਸਿਆਂ ‘ਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਹਨ। ਇਸ ਦੌਰਾਨ ਡਰੇ ਲੋਕ ਘਰਾਂ ਤੋਂ ਬਾਹਰ ਆ ਗਏ। ਯੂਐਸਜੀਐਸ ਭੂਚਾਲ ਵਿਗਿਆਨ ਦੇ ਮੁਤਾਬਕ ਭੂਚਾਲ ਦਾ ਕੇਂਦਰ ਲੋਬੂਚੇ ਤੋਂ 93 ਕਿਲੋਮੀਟਰ ਉੱਤਰ-ਪੂਰਬ ‘ਚ ਸੀ। ਫਿਲਹਾਲ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਹਾਲਾਂਕਿ, ਸੱਤ ਤੋਂ ਵੱਧ ਤੀਬਰਤਾ ਵਾਲੇ ਭੂਚਾਲ ਖਤਰਨਾਕ ਸ਼੍ਰੇਣੀ ‘ਚ ਆਉਂਦੇ ਹਨ।

ਇਸ ਤੋਂ ਪਹਿਲਾਂ ਪਿਛਲੇ ਮਹੀਨੇ ਯਾਨੀ 21 ਦਸੰਬਰ ਨੂੰ ਨੇਪਾਲ ‘ਚ ਭੂਚਾਲ ਦੇ ਝਟਕੇ (Nepal Earthquake) ਮਹਿਸੂਸ ਕੀਤੇ ਸਨ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 4.8 ਮਾਪੀ ਗਈ। ਜਿਕਰਯੋਗ ਹੈ ਕਿ ਅਪ੍ਰੈਲ 2015 ‘ਚ ਨੇਪਾਲ ‘ਚ 7.8 ਤੀਬਰਤਾ ਦਾ ਜ਼ਬਰਦਸਤ ਭੂਚਾਲ ਆਇਆ ਸੀ। ਇਸ ਸਮੇਂ ਦੌਰਾਨ, ਲਗਭਗ 9,000 ਜਣੇ ਮਾਰੇ ਗਏ ਸਨ ਅਤੇ ਲਗਭਗ 22,000 ਹੋਰ ਜ਼ਖਮੀ ਹੋਏ। ਇਸ ਨੇ 800,000 ਤੋਂ ਵੱਧ ਘਰਾਂ ਅਤੇ ਸਕੂਲਾਂ ਦੀਆਂ ਇਮਾਰਤਾਂ ਨੂੰ ਨੁਕਸਾਨ ਪਹੁੰਚਾਇਆ।

Read More: Earthquake: ਅਫਗਾਨਿਸਤਾਨ ‘ਚ ਲੱਗੇ ਭੂਚਾਲ ਦੇ ਝਟਕੇ, ਜਾਣੋ ਤੀਬਰਤਾ

Scroll to Top