KP Sharma Oli arrested

Nepal News: ਨੇਪਾਲ ਦੇ ਸਾਬਕਾ PM ਕੇਪੀ ਸ਼ਰਮਾ ਓਲੀ ਤੇ ਸਾਬਕਾ ਗ੍ਰਹਿ ਮੰਤਰੀ ਗ੍ਰਿਫਤਾਰ

ਚੰਡੀਗੜ੍ਹ, 28 ਮਾਰਚ 2026: KP Sharma Oli arrested: ਨੇਪਾਲ ਦੇ ਸਾਬਕਾ ਪ੍ਰਧਾਨ ਮੰਤਰੀ ਕੇਪੀ ਸ਼ਰਮਾ ਓਲੀ ਅਤੇ ਸਾਬਕਾ ਗ੍ਰਹਿ ਮੰਤਰੀ ਰਮੇਸ਼ ਲੇਖਕ ਨੂੰ ਪਿਛਲੇ ਸਾਲ ਦੇ ਜ਼ੇਨ-ਜ਼ੈੱਡ (Gen-Z) ਵਿਰੋਧ ਪ੍ਰਦਰਸ਼ਨਾਂ ਦੇ ਸਬੰਧ ਵਿੱਚ ਸ਼ਨੀਵਾਰ ਸਵੇਰੇ ਪੁਲਿਸ ਨੇ ਗ੍ਰਿਫਤਾਰ ਕੀਤਾ ਸੀ।

ਇਹ ਕਾਰਵਾਈ ਬਾਲੇਨ ਸ਼ਾਹ ਦੇ ਨਵੇਂ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਕੁਝ ਦਿਨ ਬਾਅਦ ਕੱਲ੍ਹ ਹੀ ਕੀਤੀ ਗਈ। ਪੁਲਿਸ ਦੇ ਮੁਤਾਬਕ ਓਲੀ ਨੂੰ ਸ਼ਨੀਵਾਰ ਸਵੇਰੇ ਭਗਤਪੁਰ ਦੇ ਗੁੰਡੂ ਸਥਿਤ ਉਨ੍ਹਾਂ ਦੇ ਘਰ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਰਮੇਸ਼ ਲੇਖਕ ਨੂੰ ਸਵੇਰੇ 5 ਵਜੇ ਦੇ ਕਰੀਬ ਸੂਰਿਆਵਿਨਾਇਕ ਵਿਖੇ ਗ੍ਰਿਫਤਾਰ ਕੀਤਾ ਗਿਆ ਸੀ।

ਇਹ ਕਾਰਵਾਈ ਗ੍ਰਹਿ ਮੰਤਰਾਲੇ ਦੀ ਸ਼ਿਕਾਇਤ ਤੋਂ ਬਾਅਦ ਸ਼ੁਰੂ ਕੀਤੀ ਜਾਂਚ ਦੇ ਆਧਾਰ ‘ਤੇ ਕੀਤੀ ਗਈ ਸੀ। ਇੱਕ ਜਾਂਚ ਕਮਿਸ਼ਨ ਨੇ ਸਿਫਾਰਸ਼ ਕੀਤੀ ਸੀ ਕਿ ਇਨ੍ਹਾਂ ਆਗੂਆਂ ‘ਤੇ ਲਾਪਰਵਾਹੀ ਦਾ ਦੋਸ਼ ਲਗਾਇਆ ਜਾਵੇ, ਇਸ ਤਹਿਤ 10 ਸਾਲ ਤੱਕ ਦੀ ਕੈਦ ਦੀ ਸਜ਼ਾ ਹੋ ਸਕਦੀ ਹੈ |

ਰਿਪੋਰਟ ‘ਚ ਕਈ ਸੀਨੀਅਰ ਅਧਿਕਾਰੀਆਂ ਵਿਰੁੱਧ ਕਾਰਵਾਈ ਦੀ ਵੀ ਮੰਗ ਕੀਤੀ ਹੈ। ਪਿਛਲੇ ਸਾਲ ਦੇ ਵਿਰੋਧ ਪ੍ਰਦਰਸ਼ਨਾਂ ਦੇ ਨਤੀਜੇ ਵਜੋਂ 77 ਜਣਿਆਂ ਦੀ ਮੌਤ ਹੋ ਗਈ ਸੀ ਅਤੇ ਅਰਬਾਂ ਦੀ ਜਾਇਦਾਦ ਨੂੰ ਨੁਕਸਾਨ ਪਹੁੰਚਿਆ ਸੀ।

ਪੁਲਿਸ ਛੇਤੀ ਹੀ ਓਲੀ ਅਤੇ ਰਮੇਸ਼ ਲੇਖਕ ਨੂੰ ਮਹਾਰਾਜਗੰਜ ‘ਚ ਆਰਮਡ ਪੁਲਿਸ ਫੋਰਸ ਦੀ ਬਟਾਲੀਅਨ ਨੰਬਰ 2 ‘ਚ ਤਬਦੀਲ ਕਰ ਦੇਵੇਗੀ। ਦੋਵਾਂ ਆਗੂਆਂ ਨੂੰ ਗ੍ਰਿਫਤਾਰੀ ਤੋਂ ਬਾਅਦ ਡਾਕਟਰੀ ਜਾਂਚ ਲਈ ਹਸਪਤਾਲ ਲਿਜਾਇਆ ਗਿਆ ਸੀ।

ਅਧਿਕਾਰੀਆਂ ਨੇ ਦੱਸਿਆ ਕਿ ਦੋਵਾਂ ਆਗੂਆਂ ਦੀ ਡਾਕਟਰੀ ਜਾਂਚ ਪੂਰੀ ਹੋਣ ਤੋਂ ਬਾਅਦ ਉਨ੍ਹਾਂ ਨੂੰ ਬਟਾਲੀਅਨ ‘ਚ ਰੱਖਣ ਦਾ ਪ੍ਰਬੰਧ ਕੀਤਾ ਗਿਆ ਹੈ। ਇਹ ਕਦਮ ਚੱਲ ਰਹੀ ਹਿਰਾਸਤ ਪ੍ਰਕਿਰਿਆ ਦੇ ਹਿੱਸੇ ਵਜੋਂ ਚੁੱਕਿਆ ਜਾ ਰਿਹਾ ਹੈ।

Read More: ਸਿਡਨੀ ‘ਚ ਭਾਰਤੀ ਭਾਈਚਾਰੇ ਦੀਆਂ ਸਮੱਸਿਆਵਾਂ ਸੰਬੰਧੀ ਫੈਡਰਲ ਮੰਤਰੀ ਨੂੰ ਸੌਂਪਿਆ ਪੱਤਰ

ਵਿਦੇਸ਼

Scroll to Top