Site icon TheUnmute.com

Nepal: ਪੁਸ਼ਪ ਕਮਲ ਦਹਿਲ ਪ੍ਰਚੰਡ ਦੀ PM ਦੀ ਕੁਰਸੀ ਸੁਰੱਖਿਅਤ, ਭਰੋਸੇ ਦਾ ਵੋਟ ਕੀਤਾ ਪ੍ਰਾਪਤ

Pushpa Kamal Dahal

ਚੰਡੀਗੜ੍ਹ, 20 ਮਾਰਚ 2023: ਨੇਪਾਲ ਦੇ ਪ੍ਰਧਾਨ ਮੰਤਰੀ ਪੁਸ਼ਪ ਕਮਲ ਦਹਿਲ (Pushpa Kamal Dahal) ਦੀ ਸਰਕਾਰ ਨੂੰ ਫਿਲਹਾਲ ਕੋਈ ਖਤਰਾ ਨਹੀਂ ਹੈ। ਪ੍ਰਚੰਡ ਦੀ ਪ੍ਰਧਾਨ ਮੰਤਰੀ ਦੀ ਕੁਰਸੀ ਵੀ ਸੁਰੱਖਿਅਤ ਹੈ। ਉਨ੍ਹਾਂ ਨੇ ਸੋਮਵਾਰ ਨੂੰ ਸੰਸਦ ‘ਚ ਭਰੋਸੇ ਦਾ ਵੋਟ ਹਾਸਲ ਕੀਤਾ ਹੈ । ਸਦਨ ਵਿੱਚ ਮੌਜੂਦ ਕੁੱਲ 262 ਮੈਂਬਰਾਂ ਵਿੱਚੋਂ ਨੇਪਾਲ ਦੇ ਪ੍ਰਧਾਨ ਮੰਤਰੀ ਦੇ ਹੱਕ ਵਿੱਚ 172 ਵੋਟਾਂ ਪਈਆਂ। 89 ਨੇ ਉਸ ਦੇ ਖਿਲਾਫ ਵੋਟ ਕੀਤਾ ਅਤੇ ਇੱਕ ਗੈਰ-ਹਾਜ਼ਰ ਰਿਹਾ।

ਨੇਪਾਲ ਦੀ ਕਮਿਊਨਿਸਟ ਪਾਰਟੀ (ਈਐਮਐਲ) ਅਤੇ ਰਾਸ਼ਟਰੀ ਪ੍ਰਜਾਤੰਤਰ ਪਾਰਟੀ (ਰਾਪਰਪਾ) ਵੱਲੋਂ ਸਰਕਾਰ ਤੋਂ ਆਪਣਾ ਸਮਰਥਨ ਵਾਪਸ ਲੈਣ ਤੋਂ ਬਾਅਦ ਦਹਿਲ ਨੂੰ ਆਪਣਾ ਬਹੁਮਤ ਸਾਬਤ ਕਰਨਾ ਪਿਆ। ਦਹਿਲ ਦੀ ਅਗਵਾਈ ਵਾਲੀ ਮੌਜੂਦਾ ਸਰਕਾਰ ਨੂੰ ਨੇਪਾਲੀ ਕਾਂਗਰਸ, ਮਾਓਵਾਦੀ ਕੇਂਦਰ, ਏਕੀਕ੍ਰਿਤ ਸਮਾਜਵਾਦੀ ਸਮੇਤ 10 ਸਿਆਸੀ ਪਾਰਟੀਆਂ ਦਾ ਸਮਰਥਨ ਪ੍ਰਾਪਤ ਹੈ।

ਇਸ ਤੋਂ ਪਹਿਲਾਂ ਨੇਪਾਲੀ ਕਾਂਗਰਸ ਸੰਸਦੀ ਦਲ ਦੀ ਬੈਠਕ ‘ਚ ਪ੍ਰਧਾਨ ਮੰਤਰੀ ਪੁਸ਼ਪ ਕਮਲ ਦਹਿਲ(Pushpa Kamal Dahal) ਨੂੰ ਵੋਟ ਪਾਉਣ ਲਈ ਪ੍ਰਤੀਨਿਧੀ ਸਭਾ ਦੇ ਮੈਂਬਰਾਂ ਨੂੰ ਵ੍ਹਿਪ ਜਾਰੀ ਕੀਤਾ ਗਿਆ ਸੀ। ਐਤਵਾਰ ਨੂੰ ਕਾਂਗਰਸ ਸੰਸਦੀ ਦਲ ਦੇ ਫੈਸਲੇ ਅਨੁਸਾਰ ਪ੍ਰਧਾਨ ਮੰਤਰੀ ਦਹਿਲ ਦੇ ਹੱਕ ਵਿੱਚ ਭਰੋਸੇ ਦਾ ਵੋਟ ਪਾਸ ਕਰਨ ਅਤੇ ਸਰਕਾਰ ਵਿੱਚ ਹਿੱਸਾ ਲੈਣ ਲਈ ਸੰਸਦ ਮੈਂਬਰਾਂ ਨੂੰ ਵ੍ਹਿੱਪ ਜਾਰੀ ਕੀਤਾ ਗਿਆ। ਕਾਂਗਰਸ ਦੇ ਚੀਫ਼ ਵ੍ਹਿਪ ਰਮੇਸ਼ ਲੇਖੀ ਨੇ ਦੱਸਿਆ ਕਿ ਨੇਪਾਲ ਦੇ ਸੰਵਿਧਾਨ ਅਨੁਸਾਰ ਨੇਪਾਲੀ ਕਾਂਗਰਸ ਨੇ ਸਰਕਾਰ ਦੇ ਸਮਰਥਨ ਵਿੱਚ ਪ੍ਰਧਾਨ ਮੰਤਰੀ ਦਾ ਸਾਥ ਦਿੱਤਾ ਹੈ।

ਰਾਸ਼ਟਰੀ ਸੁਤੰਤਰ ਪਾਰਟੀ (ਆਰਐਸਵੀਪੀ) ਨੇ ਦਹਿਲ ਨੂੰ ਭਰੋਸੇਮੰਦ ਸਮਰਥਨ ਦੇਣ ਦਾ ਫੈਸਲਾ ਕੀਤਾ ਹੈ। ਇਸ ਦੇ ਨਾਲ ਹੀ ਡੈਮੋਕ੍ਰੇਟਿਕ ਸੋਸ਼ਲਿਸਟ ਪਾਰਟੀ ਨੇ ਵੀ ਪ੍ਰਧਾਨ ਮੰਤਰੀ ਦਹਿਲ ਨੂੰ ਭਰੋਸੇ ਦਾ ਵੋਟ ਦੇਣ ਦਾ ਫੈਸਲਾ ਕੀਤਾ ਹੈ। ਸੰਸਦੀ ਦਲ ਦੀ ਮੀਟਿੰਗ ਵਿੱਚ ਭਰੋਸੇ ਦੇ ਵੋਟ ਦਾ ਸਮਰਥਨ ਕਰਨ ਦਾ ਫੈਸਲਾ ਕੀਤਾ ਗਿਆ।

Exit mobile version