Kathmandu

Nepal: ਕਾਠਮੰਡੂ ‘ਚ ਨਿੱਜੀ ਏਅਰਲਾਈਨ ਕੰਪਨੀ ਦਾ ਜਹਾਜ਼ ਹਾਦਸਾਗ੍ਰਸਤ, 19 ਜਣੇ ਸਨ ਸਵਾਰ

ਚੰਡੀਗੜ੍ਹ, 24 ਜੁਲਾਈ 2024: ਗੁਆਂਢੀ ਦੇਸ਼ ਨੇਪਾਲ ਦੀ ਰਾਜਧਾਨੀ ਕਾਠਮੰਡੂ (Kathmandu) ਦੇ ਤ੍ਰਿਭੁਵਨ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਅੱਜ ਸਵੇਰੇ ਇਕ ਨਿੱਜੀ ਏਅਰਲਾਈਨ ਕੰਪਨੀ ਦਾ ਜਹਾਜ਼ ਹਾਦਸਾਗ੍ਰਸਤ ਹੋ ਗਿਆ | ਮਿਲੀ ਜਾਣਕਾਰੀ ਮੁਤਾਬਕ ਇਸ ਜਹਾਜ਼ ‘ਚ 19 ਜਣੇ ਸਵਾਰ ਸਨ | ਇਸ ਹਾਦਸੇ ‘ਚ 18 ਜਣਿਆਂ ਦੀ ਮੌਤ ਹੋਣ ਖ਼ਬਰ ਹੈ |

ਮੀਡੀਆ ਰਿਪੋਰਟਾਂ ਮੁਤਾਬਕ ਇਹ ਜਹਾਜ਼ ਪੋਖਰਾ ਜਾ ਰਿਹਾ ਸੀ ਅਤੇ ਸਵੇਰੇ 11 ਵਜੇ ਦੇ ਕਰੀਬ ਹਾਦਸਾਗ੍ਰਸਤ ਹੋ ਗਿਆ। ਜਹਾਜ਼ ਦੇ ਪਾਇਲਟ ਨੂੰ ਹਸਪਤਾਲ ਲਿਜਾਇਆ ਗਿਆ ਹੈ ਅਤੇ ਜਹਾਜ਼ ‘ਚ ਲੱਗੀ ਅੱਗ ਨੂੰ ਬੁਝਾਇਆ ਗਿਆ ਹੈ। ਪੁਲਿਸ ਅਤੇ ਫਾਇਰ ਫਾਈਟਰਜ਼ ਹਾਦਸੇ ਵਾਲੀ ਥਾਂ ‘ਤੇ ਬਚਾਅ ਕਾਰਜ ਚਲਾ ਰਹੇ ਹਨ।

Scroll to Top