Site icon TheUnmute.com

Nepal: ਨੇਪਾਲ ‘ਚ ਯੂਪੀ ਦੀ ਬੱਸ ਨਦੀ ‘ਚ ਡਿੱਗੀ, ਹਾਦਸੇ ‘ਚ 14 ਯਾਤਰੀਆਂ ਦੀ ਗਈ ਜਾਨ

Nepal

ਚੰਡੀਗੜ੍ਹ, 23 ਅਗਸਤ 2024: ਨੇਪਾਲ (Nepal) ‘ਚ ਉੱਤਰ ਪ੍ਰਦੇਸ਼ ਦੀ ਇੱਕ ਬੱਸ ਬੇਕਾਬੂ ਹੋ ਕੇ ਨਦੀ ‘ਚ ਡਿੱਗਣ ਨਾਲ ਦਰਦਨਾਕ ਹਾਦਸਾ ਵਾਪਰਿਆ ਹੈ | ਇਸ ਹਾਦਸੇ ‘ਚ 14 ਯਾਤਰੀਆਂ ਦੀ ਮੌਤ ਦੀ ਖ਼ਬਰ ਹੈ | ਜਾਣਕਾਰੀ ਮੁਤਾਬਕ ਗੋਰਖਪੁਰ ਦੀ ਇਸ ਬੱਸ ਵਿੱਚ 40 ਯਾਤਰੀ ਸਵਾਰ ਸਨ ਅਤੇ ਬੱਸ ਪੋਖਰਾ ਤੋਂ ਕਾਠਮੰਡੂ ਜਾ ਰਹੀ ਸੀ।

ਬੱਸ ‘ਚ ਸਵਾਰ ਜ਼ਿਆਦਾਤਰ ਯਾਤਰੀ ਮਹਾਰਾਸ਼ਟਰ ਦੇ ਦੱਸੇ ਜਾ ਰਹੇ ਹਨ। ਇਹ ਹਾਦਸਾ ਸ਼ੁੱਕਰਵਾਰ ਸਵੇਰੇ 11.30 ਵਜੇ ਤਨਹੁਨ ਜ਼ਿਲ੍ਹੇ ‘ਚ ਵਾਪਰਿਆ। ਸਥਾਨਕ ਪੁਲਿਸ ਅਤੇ ਬਚਾਅ ਟੀਮ ਮੌਕੇ ‘ਤੇ ਪਹੁੰਚ ਗਈ ਹੈ। ਫੌਜ ਅਤੇ ਹਥਿਆਰਬੰਦ ਬਲਾਂ ਨੂੰ ਵੀ ਅਲਰਟ ਕਰ ਦਿੱਤਾ ਗਿਆ ਹੈ।

Exit mobile version