ਨੇਪਾਲ ਦੇ ਰਾਸ਼ਟਰਪਤੀ ਰਾਮਚੰਦਰ ਪੌਡੇਲ ਦੀ ਸਿਹਤ ਵਿਗੜੀ, ਦਿੱਲੀ ਏਮਜ਼ ‘ਚ ਕੀਤਾ ਦਾਖ਼ਲ

Ram Chandra Poudel

ਚੰਡੀਗੜ੍ਹ,19 ਅਪ੍ਰੈਲ 2023: ਨੇਪਾਲ ਦੇ ਰਾਸ਼ਟਰਪਤੀ ਰਾਮਚੰਦਰ ਪੌਡੇਲ (Ram Chandra Poudel) ਦੀ ਅਚਾਨਕ ਸਿਹਤ ਵਿਗੜ ਗਈ । ਉਨ੍ਹਾਂ ਨੂੰ ਸਾਹ ਲੈਣ ਵਿੱਚ ਤਕਲੀਫ਼ ਦੀ ਸ਼ਿਕਾਇਤ ਤੋਂ ਬਾਅਦ ਤੁਰੰਤ ਇਲਾਜ ਮੁਹੱਈਆ ਕਰਵਾਉਣ ਲਈ ਮੰਗਲਵਾਰ ਨੂੰ ਨੇਪਾਲ ਦੇ ਮਹਾਰਾਜਗੰਜ ਦੇ ਮਸ਼ਹੂਰ ਤ੍ਰਿਭੁਵਨ ਯੂਨੀਵਰਸਿਟੀ ਟੀਚਿੰਗ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਹਾਲਾਂਕਿ ਸਥਿਤੀ ‘ਚ ਸੁਧਾਰ ਨਾ ਹੋਣ ‘ਤੇ ਉਨ੍ਹਾਂ ਨੂੰ ਦਿੱਲੀ ਦੇ ਏਮਜ਼ ‘ਚ ਸ਼ਿਫਟ ਕੀਤਾ ਗਿਆ ਹੈ । ਦੱਸਿਆ ਜਾ ਰਿਹਾ ਹੈ ਕਿ ਪੌਡੇਲ ਦੀ ਜਾਂਚ ‘ਚ ਉਨ੍ਹਾਂ ਦੇ ਫੇਫੜਿਆਂ ‘ਚ ਇਨਫੈਕਸ਼ਨ ਦਾ ਮਾਮਲਾ ਸਾਹਮਣੇ ਆਇਆ ਹੈ।

ਮੀਡੀਆ ਰਿਪੋਰਟਾਂ ‘ਚ ਰਾਸ਼ਟਰਪਤੀ (Ram Chandra Poudel) ਦੇ ਸਲਾਹਕਾਰ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਆਕਸੀਜਨ ਦਾ ਪੱਧਰ ਘੱਟ ਹੋਣ ‘ਤੇ ਅਸੀਂ ਉਨ੍ਹਾਂ ਨੂੰ ਹਸਪਤਾਲ ਲੈ ਗਏ। ਉਹ 15 ਦਿਨਾਂ ਤੋਂ ਐਂਟੀਬਾਇਓਟਿਕਸ ਲੈ ਰਹੇ ਹਨ, ਪਰ ਉਨ੍ਹਾਂ ਦੀ ਹਾਲਤ ਵਿੱਚ ਕੋਈ ਸੁਧਾਰ ਨਹੀਂ ਹੋਇਆ ਹੈ। ਇਸ ਤੋਂ ਪਹਿਲਾਂ ਨੇਪਾਲ ਦੇ ਪ੍ਰਧਾਨ ਮੰਤਰੀ ਪੁਸ਼ਪਾ ਕਮਲ ਦਹਿਲ ‘ਪ੍ਰਚੰਡ’ ਵੀ ਹਸਪਤਾਲ ਪੁੱਜੇ ਅਤੇ ਰਾਸ਼ਟਰਪਤੀ ਪੌਡੇਲ ਦਾ ਹਾਲ-ਚਾਲ ਪੁੱਛਿਆ। ਪੌਡੇਲ ਨੂੰ ਇੱਕ ਮਹੀਨੇ ਦੇ ਅੰਦਰ ਦੂਜੀ ਵਾਰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਅਪ੍ਰੈਲ ਦੀ ਸ਼ੁਰੂਆਤ ‘ਚ ਪੇਟ ‘ਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਰਾਸ਼ਟਰਪਤੀ ਨੂੰ ਹਸਪਤਾਲ ‘ਚ ਭਰਤੀ ਕਰਵਾਉਣਾ ਪਿਆ ਸੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।