Site icon TheUnmute.com

ਮੋਦੀ ਦੇ ਸੱਦੇ ‘ਤੇ ਨੇਪਾਲ ਦੇ ਪ੍ਰਧਾਨ ਮੰਤਰੀ ਦੇਉਬਾ ਅੱਜ ਭਾਰਤ ਆਉਣਗੇ

Nepal

ਚੰਡੀਗੜ੍ਹ 01 ਅਪ੍ਰੈਲ 2022: ਜੁਲਾਈ 2021 ‘ਚ ਅਹੁਦਾ ਸੰਭਾਲਣ ਤੋਂ ਬਾਅਦ ਨੇਪਾਲ (Nepal) ਦੇ ਪ੍ਰਧਾਨ ਮੰਤਰੀ ਸ਼ੇਰ ਬਹਾਦੁਰ ਦੇਉਬਾ ਅੱਜ ਆਪਣੇ ਤਿੰਨ ਦਿਨਾਂ ਦੌਰੇ ‘ਤੇ ਭਾਰਤ ਆ ਰਹੇ ਹਨ। ਇਹ ਸ਼ੇਰ ਬਹਾਦੁਰ ਦੇਉਬਾ ਦੀ ਪਹਿਲੀ ਵਿਦੇਸ਼ ਯਾਤਰਾ ਹੈ। ਆਪਣੀ ਭਾਰਤ ਫੇਰੀ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਇਲਾਵਾ ਉਹ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨਾਲ ਵੀ ਮੁਲਾਕਾਤ ਕਰਨਗੇ। ਪ੍ਰਧਾਨ ਮੰਤਰੀ ਦੇਉਬਾ ਦੇ ਨਾਲ ਜਾਣ ਵਾਲਿਆਂ ‘ਚ ਉਨ੍ਹਾਂ ਦੀ ਪਤਨੀ ਡਾ: ਆਰਜ਼ੂ ਦੇਉਬਾ ਅਤੇ ਇੱਕ ਉੱਚ ਪੱਧਰੀ ਵਫ਼ਦ ਸ਼ਾਮਲ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੱਦੇ ‘ਤੇ ਪ੍ਰਧਾਨ ਮੰਤਰੀ ਦੇਉਬਾ ਭਾਰਤ ਦੌਰੇ ‘ਤੇ ਹਨ।

ਵਿਦੇਸ਼ ਮੰਤਰਾਲੇ ਵੱਲੋਂ ਇੱਕ ਬਿਆਨ ਵੀ ਜਾਰੀ ਕੀਤਾ ਗਿਆ ਹੈ। ਇਸ ‘ਚ ਕਿਹਾ ਗਿਆ ਹੈ ਕਿ ਭਾਰਤ ਅਤੇ ਨੇਪਾਲ ਵਿਚਾਲੇ ਹਰ ਖੇਤਰ ‘ਚ ਸਹਿਯੋਗ ਹਾਲ ਹੀ ਦੇ ਸਾਲਾਂ ‘ਚ ਕਾਫੀ ਵਧਿਆ ਹੈ। ਨੇਪਾਲ (Nepal) ਦੇ ਪ੍ਰਧਾਨ ਮੰਤਰੀ ਦਾ ਦੌਰਾ ਭਾਈਵਾਲੀ ਨੂੰ ਹੋਰ ਅੱਗੇ ਲਿਜਾਣ ‘ਚ ਮਦਦਗਾਰ ਸਾਬਤ ਹੋਵੇਗਾ। ਜ਼ਿਕਰਯੋਗ ਹੈ ਕਿ ਭਾਰਤ ਅਤੇ ਨੇਪਾਲ ਦੇ ਸਬੰਧ ਦਹਾਕਿਆਂ ਪੁਰਾਣੇ ਹਨ। ਦੇਉਬਾ ਨੇ ਜੁਲਾਈ 2021 ਵਿੱਚ ਨੇਪਾਲ ਦੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ ਸੀ।

Exit mobile version