ਤਰਨ ਤਾਰਨ ,13 ਅਪ੍ਰੈਲ 2023: ਜ਼ਿਲ੍ਹਾ ਤਰਨਤਾਰਨ ਦੇ ਪਿੰਡ ਕੁਰਕਵਿੰਡ ਵਿੱਚ ਭਤੀਜੇ ਨੇ ਕੁਹਾੜਾ ਮਾਰ ਕੇ ਆਪਣੇ ਚਾਚੇ ਦਾ ਕਤਲ ਕਰ ਦਿੱਤਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਖਪਾਲ ਸਿੰਘ ਦੇ ਭਰਾ ਗੁਰਦਿਆਲ ਸਿੰਘ ਨੇ ਦੱਸਿਆ ਕਿ ਉਸ ਦਾ ਭਤੀਜਾ ਪ੍ਰਤਾਪ ਸਿੰਘ ਅਕਸਰ ਸੁਖਪਾਲ ਸਿੰਘ ਨਾਲ ਝਗੜਾ ਕਰਦਾ ਰਹਿੰਦਾ ਸੀ। ਉਹ ਮਾਮੂਲੀ ਗੱਲ ਨੂੰ ਲੈ ਕੇ ਰੰਜਿਸ਼ ਰੱਖ ਕੇ ਅੱਜ ਜਦੋਂ ਸੁਖਪਾਲ ਸਿੰਘ ਆਪਣੀ ਦੁਕਾਨ ‘ਤੇ ਕੰਮ ਕਰ ਰਿਹਾ ਸੀ ਤਾਂ ਉਸ ਨੇ ਪਿੱਛਿਓਂ ਪ੍ਰਤਾਪ ਸਿੰਘ ਨੂੰ ਕੋਹਾੜਾ ਲੈ ਕੇ ਆਉਂਦਿਆਂ ਹੀ ਉਸ ‘ਤੇ ਹਮਲਾ ਕਰ ਦਿੱਤਾ |
ਜਿਸਦੇ ਚੱਲਦੇ ਸੁਖਪਾਲ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ ਅਤੇ ਉਸ ਨੂੰ ਹਸਪਤਾਲ ‘ਚ ਇਲਾਜ ਲਈ ਦਾਖਲ ਕਰਵਾਇਆ ਗਿਆ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਦੂਜੇ ਪਾਸੇ ਪੀੜਤ ਪਰਿਵਾਰ ਦੇ ਮੈਂਬਰਾਂ ਨੇ ਜ਼ਿਲ੍ਹਾ ਪੁਲਿਸ ਤੋਂ ਮੰਗ ਕੀਤੀ ਹੈ ਕਿ ਪ੍ਰਤਾਪ ਸਿੰਘ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ। ਦੂਜੇ ਪਾਸੇ ਪ੍ਰੀਤਇੰਦਰ ਸਿੰਘ ਨੇ ਸਬ-ਡਿਵੀਜ਼ਨ ਭਿੱਖੀਵਿੰਡ ਦੇ ਡੀ.ਐੱਸ.ਪੀ. ਮੌਕੇ ‘ਤੇ ਪਹੁੰਚੇ ਉਨ੍ਹਾਂ ਦੱਸਿਆ ਕਿ ਮ੍ਰਿਤਕ ਸੁਖਪਾਲ ਸਿੰਘ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਮਾਮਲਾ ਦਰਜ ਕੀਤਾ ਜਾ ਰਿਹਾ ਹੈ ਅਤੇ ਜਲਦ ਹੀ ਪ੍ਰਤਾਪ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।