Site icon TheUnmute.com

New Chief Election Commissioner: ਗਿਆਨੇਸ਼ ਕੁਮਾਰ ਅੱਜ ਸੰਭਾਲਣਗੇ ਨਵੇਂ ਮੁੱਖ ਚੋਣ ਕਮਿਸ਼ਨਰ ਦਾ ਅਹੁਦਾ

19 ਫਰਵਰੀ 2025: 1988 ਬੈਚ ਦੇ ਆਈਏਐਸ ਅਧਿਕਾਰੀ ਅਤੇ ਮੌਜੂਦਾ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ (Election Commissioner Gyanesh Kumar) ਨੂੰ ਦੇਸ਼ ਦੇ 26ਵੇਂ ਮੁੱਖ ਚੋਣ ਕਮਿਸ਼ਨਰ ਵਜੋਂ ਨਿਯੁਕਤ ਕੀਤਾ ਗਿਆ ਹੈ। ਦੱਸ ਦੇਈਏ ਕਿ ਉਹ ਬੁੱਧਵਾਰ ਨੂੰ ਯਾਨੀ ਕਿ ਅੱਜ ਇਹ ਅਹੁਦਾ ਸੰਭਾਲਣਗੇ।

ਉਹ ਨਵੇਂ ਕਾਨੂੰਨ ਤਹਿਤ ਨਿਯੁਕਤ ਹੋਣ ਵਾਲੇ ਪਹਿਲੇ ਸੀਈਸੀ ਹਨ। ਉਨ੍ਹਾਂ ਦਾ ਕਾਰਜਕਾਲ 26 ਜਨਵਰੀ, 2029 ਤੱਕ ਰਹੇਗਾ। ਮੌਜੂਦਾ ਸੀਈਸੀ ਰਾਜੀਵ ਕੁਮਾਰ 18 ਫਰਵਰੀ ਨੂੰ ਸੇਵਾਮੁਕਤ ਹੋ ਗਏ ਸਨ।

ਗਿਆਨੇਸ਼ ਕੁਮਾਰ ਦੇ 4 ਸਾਲਾਂ ਦੇ ਕਾਰਜਕਾਲ ਦੌਰਾਨ, 20 ਰਾਜਾਂ ਅਤੇ 1 ਕੇਂਦਰ ਸ਼ਾਸਤ ਪ੍ਰਦੇਸ਼ (ਪੁਡੂਚੇਰੀ) ਵਿੱਚ ਚੋਣਾਂ ਹੋਣਗੀਆਂ। ਇਹ ਬਿਹਾਰ ਤੋਂ ਸ਼ੁਰੂ ਹੋਵੇਗਾ ਅਤੇ ਅੰਤਿਮ ਚੋਣ ਮਿਜ਼ੋਰਮ ਵਿੱਚ ਹੋਵੇਗੀ।

ਗਿਆਨੇਸ਼ ਕੁਮਾਰ ਤੋਂ ਇਲਾਵਾ ਵਿਵੇਕ ਜੋਸ਼ੀ ਨੂੰ ਚੋਣ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਉਹ ਹਰਿਆਣਾ ਦੇ ਮੁੱਖ ਸਕੱਤਰ ਅਤੇ 1989 ਬੈਚ ਦੇ ਆਈਏਐਸ ਅਧਿਕਾਰੀ ਹਨ। ਇਸ ਦੇ ਨਾਲ ਹੀ ਚੋਣ ਕਮਿਸ਼ਨਰ ਸੁਖਬੀਰ ਸਿੰਘ (sukhbir singh sandhu)  ਸੰਧੂ ਆਪਣੇ ਅਹੁਦੇ ‘ਤੇ ਬਣੇ ਰਹਿਣਗੇ।

ਇਨ੍ਹਾਂ ਨਿਯੁਕਤੀਆਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ 17 ਫਰਵਰੀ ਨੂੰ ਹੋਈ ਮੀਟਿੰਗ ਵਿੱਚ ਮਨਜ਼ੂਰੀ ਦਿੱਤੀ ਗਈ ਸੀ। ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵੀ ਮੀਟਿੰਗ ਵਿੱਚ ਸ਼ਾਮਲ ਹੋਏ।

Read More:  ਚੋਣ ਕਮਿਸ਼ਨਰ ਤੇ ਮੁੱਖ ਚੋਣ ਕਮਿਸ਼ਨਰ ਵਿੱਚ ਅੰਤਰ?

Exit mobile version