July 2, 2024 10:56 pm
punjab Government

Punjab: ਓਮੀਕ੍ਰੋਨ ਵਾਇਰਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਜਾਰੀ ਕੀਤੀਆਂ ਨਵੀਆਂ ਹਿਦਾਇਤਾਂ

ਐਸ.ਏ.ਐਸ. ਨਗਰ 28 ਦਸੰਬਰ 2021 : ਕੋਵਿਡ (Covid) ਦੇ ਨਵੇਂ ਵੈਰੀਐਂਟ ਓਮੀਕਰੋਨ (Omicron) ਦੇ ਫੈਲਾਅ ਨੂੰ ਰੋਕਣ ਲਈ ਡਿਪਟੀ ਕਮਿਸਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਜਿਲ੍ਹਾ ਪ੍ਰਬੰਧਕੀ ਕਪੈਲਕਸ ਵਿਖੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਕੋਮਲ ਮਿੱਤਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹਿਮਾਂਸ਼ੂ ਅਗਰਵਾਲ, ਸਮੂਹ ਐਸ.ਡੀ.ਐਮਜ਼ ਅਤੇ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ । ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਜਿਲ੍ਹੇ ‘ਚ ਲੋਕਾਂ ਨੂੰ ਮਾਸਕ ਪਾਉਂਣਾ ਲਾਜ਼ਮੀ ਕੀਤਾ ਜਾਵੇ ਅਤੇ ਬਿਨਾ ਮਾਸਕ ਵਾਲੇ ਵਿਅਕਤੀਆਂ ਦੇ ਚਲਾਨ ਕੀਤੇ ਜਾਣ । ਇਸ ਦੇ ਨਾਲ ਹੀ ਉਨ੍ਹਾਂ ਸਿਹਤ ਵਿਭਾਗ ਨੂੰ ਇਹ ਆਦੇਸ਼ ਜਾਰੀ ਕੀਤੇ ਕਿ ਜਿਨ੍ਹਾਂ ਵਿਅਕਤੀਆਂ ਦੇ ਕੋਵਿਡ ਤੋਂ ਬਚਾਅ ਦਾ ਟੀਕਾ ਨਹੀ ਲੱਗਿਆ ਉਨ੍ਹਾਂ ਦੇ ਟੀਕਾਰਨ ਸਬੰਧੀ ਵੱਧ ਤੋਂ ਵੱਧ ਕੈਂਪ ਲਗਾਏ ਜਾਣ ਅਤੇ ਭੀੜ ਭਾੜ ਵਾਲੀਆ ਥਾਵਾਂ ਜਿਵੇ ਮਾਲਜ਼, ਰੈਸਟੋਰੈਟ,ਮਲਟੀਪਲੈਕਸ, ਜਿੰਮ ਆਦਿ ਵਿੱਚ ਆਉਂਣ ਵਾਲੇ ਲੋਕਾਂ ਦੀ ਚੈਕਿੰਗ ਕਰਕੇ ਇਹ ਯਕੀਨੀ ਬਣਾਇਆ ਜਾਵੇ ਕਿ ਉਨ੍ਹਾਂ ਸਭ ਨੇ ਕੋਵਿਡ (Covid) ਤੋਂ ਬਚਾਅ ਵਾਲੇ ਦੋਵੇ ਟੀਕੇ ਲਗਵਾਏ ਹੋਏ ਹਨ ।

ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ਼੍ਰੀ ਮਤੀ ਈਸ਼ਾ ਕਾਲੀਆਂ ਕੇ ਕਿਹਾ ਕਿ ਕੋਵਿਡ ਦਾ ਪ੍ਰਭਾਵ ਘੱਟ ਹੋਣ ਉਪਰੰਤ ਹੁਣ ਕੋਵਿਡ ਦੇ ਨਵੇਂ ਵੈਰੀਐਂਟ ਓਮੀਕਰੋਨ ਦੇ ਫੈਲਣ ਦੀ ਸੰਭਾਵਨਾ ਵੱਧ ਗਈ ਹੈ। ਇਸ ਭਿਆਨਕ ਬਿਮਾਰੀ ਤੋਂ ਬਚਾਅ ਲਈ ਜਿਲ੍ਹਾ ਵਿੱਚ ਵੱਖ ਵੱਖ ਥਾਵਾਂ ਤੇ ਜਾ ਕੇ ਕੋਵਿਡ ਦੇ ਨਵੇਂ ਵੈਰੀਐਂਟ ਓਮੀਕਰੋਨ ਬਾਰੇ ਜਾਗਰੂਕ ਕੀਤਾ ਜਾਣਾ ਜਰੂਰੀ ਹੈ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਕੋਵਿਡ ਪ੍ਰੋਟੋਕੋਲ ਦੀ ਪਾਲਣਾ ਨਹੀ ਕਰਦੇ ਅਤੇ ਮਾਸਕ ਨਹੀ ਪਹਿਨਦੇ ਉਨ੍ਹਾਂ ਨਾਲ ਸਖਤੀ ਦਾ ਰਵਾਈਆਂ ਅਪਣਾਇਆ ਜਾਵੇਗਾ ।

ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਇਸ ਗੱਲ ਦੀ ਚਿੰਤਾ ਵੀ ਜਾਹਿਰ ਕੀਤੀ ਕਿ ਕੋਵਿਡ ਮਹਾਂਮਾਰੀ ਦੀ ਪਹਿਲੀ ਲਹਿਰ ਦੇ ਠੱਲਣ ਤੋਂ ਬਾਅਦ ਲੋਕ ਬਹੁਤ ਜ਼ਿਆਦਾ ਅਵੇਸਲੇ ਹੋ ਗਏ ਹਨ ਅਤੇ ਉਹ ਕੋਵਿਡ ਤੋਂ ਬਚਾਅ ਲਈ ਸਾਵਧਾਨੀਆਂ ਜਿਵੇਂ ਮਾਸਕ ਦੀ ਵਰਤੋਂ ,ਹੱਥਾਂ ਨੂੰ ਵਾਰ ਵਾਰ ਸੈਨੀਟਾਈਜ਼ ਜਾਂ ਸਾਬਣ ਨਾਲ ਧੋਣਾ , ਸ਼ੋਸ਼ਲ ਡਿਸਟੈਸਸਿੰਗ ਦੀ ਪਾਲਣਾ ਕਰਨਾ ਅਤੇ ਵੱਡੀ ਗਿਣਤੀ ਵਿੱਚ ਇਕੱਠ ਨਾ ਕਰਨਾ ਆਦਿ ਦੀ ਪਾਲਣਾ ਨਹੀਂ ਕਰ ਰਹੇ l

ਡਿਪਟੀ ਕਮਿਸ਼ਨਰ ਨੇ ਆਮ ਜਨਤਾ ਨੂੰ ਇਹ ਅਪੀਲ ਵੀ ਕੀਤੀ ਕਿ ਭਾਵੇਂ ਓਮੀਕਰੋਨ ਤੋਂ ਫਿਲਹਾਲ ਕਿਸੇ ਤਰ੍ਹਾਂ ਦਾ ਸਹਿਮ ਨਹੀਂ ਰੱਖਣਾ ਚਾਹੀਦਾ ਪਰ ਸਾਡੀਆਂ ਤਿਆਰੀਆਂ ਮੁਕੰਮਲ ਹੋਣੀਆਂ ਚਾਹੀਦੀਆਂ ਹਨ ਤਾਂ ਜੋ ਹੰਗਾਮੀ ਹਾਲਤਾਂ ਵਿੱਚ ਇਸ ਦਾ ਟਾਕਰਾਂ ਕੀਤਾ ਜਾ ਸਕੇ। ਇਸ ਦੇ ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕੋਵਿਡ ਦੇ ਨਵੇਂ ਵੈਰੀਐਟ ਓਮੀਕਰੋਨ ਲਹਿਰ ਨੂੰ ਰੋਕਣ ਲਈ ਸਿਹਤ ਵਿਭਾਗ ਦਾ ਸਾਥ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਹਰੇਕ ਨਾਗਰਿਕ ਨੂੰ ਆਪਣੀ ਜਿੰਮੇਵਾਰੀ ਸਮਝਦੇ ਹੋਏ ਅੱਗੇ ਆ ਕੇ ਆਪਣੇ ਪਰਿਵਾਰਕ ਮੈਂਬਰਾਂ, ਦੋਸਤਾ ਅਤੇ ਮਿੱਤਰਾਂ ਨੂੰ ਵੈਕਸੀਨੇਸ਼ਨ ਲਈ ਜਾਗਰੂਕ ਕਰਨਾ ਚਾਹੀਦਾ ਹੈ ।