Site icon TheUnmute.com

ਕੇਂਦਰੀ ਸਿਹਤ ਮੰਤਰਾਲੇ ਨੇ ਕੋਰੋਨਾ ਮੱਦੇਨਜਰ ਰਾਜਾਂ ਨੂੰ ਦਿੱਤੇ ਨਵੇਂ ਨਿਰਦੇਸ਼

ਕੇਂਦਰੀ ਸਿਹਤ ਮੰਤਰਾਲੇ

ਚੰਡੀਗੜ੍ਹ 17 ਫਰਵਰੀ 2022: ਦੇਸ਼ ‘ਚ ਕੋਰੋਨਾ ਵਾਇਰਸ ਦੀ ਤੀਜੀ ਲਹਿਰ ਕਮਜ਼ੋਰ ਪੈ ਰਹੀ ਹੈ |ਇਸਦੇ ਚੱਲਦੇ ਕੋਰੋਨਾ ਵਾਇਰਸ ਦੇ ਮਾਮਲਿਆਂ ‘ਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਇਸ ਦੌਰਾਨ ਕੇਂਦਰੀ ਸਿਹਤ ਮੰਤਰਾਲੇ ਨੇ ਬੁੱਧਵਾਰ ਨੂੰ ਰਾਜਾਂ ਨੂੰ ਮਹਾਮਾਰੀ ਦੀ ਤੀਜੀ ਲਹਿਰ ਨਾਲ ਨਜਿੱਠਣ ਲਈ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਨੂੰ ਘਟਾਉਣ ਜਾਂ ਖਤਮ ਕਰਨ ਦੇ ਨਿਰਦੇਸ਼ ਦਿੱਤੇ ਹਨ।

ਇਸਦੇ ਚੱਲਦੇ ਰਾਜਾਂ ਦੇ ਮੁੱਖ ਸਕੱਤਰਾਂ ਨੂੰ ਲਿਖੇ ਪੱਤਰ ‘ਚ ਸਿਹਤ ਸਕੱਤਰ ਰਾਜੇਸ਼ ਭੂਸ਼ਣ ਨੇ ਕਿਹਾ ਕਿ ਇਹ ਮਹੱਤਵਪੂਰਨ ਹੈ ਕਿ ਲੋਕਾਂ ਦੀ ਆਵਾਜਾਈ ਅਤੇ ਆਰਥਿਕ ਗਤੀਵਿਧੀਆਂ ਹੁਣ ਇੱਕੋ ਪੱਧਰ ਦੀਆਂ ਪਾਬੰਦੀਆਂ ਦੇ ਘੇਰੇ ‘ਚ ਨਾ ਰਹਿਣ। ਕੇਂਦਰ ਦਾ ਪੱਤਰ ਅਜਿਹੇ ਸਮੇਂ ਆਇਆ ਹੈ ਜਦੋਂ ਰੋਜ਼ਾਨਾ ਕੇਸਾਂ ਦੀ ਗਿਣਤੀ ਘਟ ਕੇ 30,000 ਦੇ ਕਰੀਬ ਹੋ ਗਈ ਹੈ, ਜੋ ਇਸ ਸਾਲ ਹੁਣ ਤੱਕ ਦਾ ਸਭ ਤੋਂ ਘੱਟ ਹੈ।

Exit mobile version