ਚੰਡੀਗੜ੍ਹ 07 ਜੁਲਾਈ 2022: ਸ਼ਿਵ ਸੈਨਾ ਨੂੰ ਝਟਕਾ ਦਿੰਦੇ ਹੋਏ ਸਾਬਕਾ ਸੰਸਦ ਮੈਂਬਰ ਆਨੰਦਰਾਓ ਅਦਸੁਲ ਨੇ ਪਾਰਟੀ ਦੇ ਨੇਤਾ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਦੌਰਾਨ ਮਹਾਰਾਸ਼ਟਰ ਦੇ ਨਵੇਂ ਮੁੱਖ ਮੰਤਰੀ ਏਕਨਾਥ ਸ਼ਿੰਦੇ (Eknath Shinde) ਨੇ ਮੁੱਖ ਮੰਤਰੀ ਦਫ਼ਤਰ ਪਹੁੰਚ ਕੇ ਰਸਮੀ ਤੌਰ ‘ਤੇ ਅਹੁਦਾ ਸੰਭਾਲ ਲਿਆ ਹੈ। ਇਸ ਦੌਰਾਨ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਵੀ ਮੌਜੂਦ ਸਨ।
ਸਾਬਕਾ ਸੰਸਦ ਮੈਂਬਰ ਆਨੰਦਰਾਓ ਅਦਸੁਲ ਅਮਰਾਵਤੀ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਸਨ ਪਰ 2019 ਵਿੱਚ ਨਵਨੀਤ ਰਾਣਾ ਤੋਂ ਹਾਰ ਗਏ ਸਨ। ਉਨ੍ਹਾਂ ਦੇ ਪੁੱਤਰ ਅਭਿਜੀਤ ਅਦਸੁਲ ਨੇ ਪਾਰਟੀ ਆਗੂ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪਿਤਾ ਨੇ ਸ਼ਿਵ ਸੈਨਾ ਨੇਤਾ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਦੌਰਾਨ ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਕੀ ਉਹ ਏਕਨਾਥ ਸ਼ਿੰਦੇ ਦੀ ਅਗਵਾਈ ਵਾਲੇ ਸ਼ਿਵ ਸੈਨਾ ਧੜੇ ਵਿੱਚ ਸ਼ਾਮਲ ਹੋਣਗੇ? ਇਸ ‘ਤੇ ਆਨੰਦਰਾਓ ਦੇ ਬੇਟੇ ਅਭਿਜੀਤ ਨੇ ਕਿਹਾ ਕਿ ਮੇਰੇ ਪਿਤਾ ਸ਼ਿਵ ਸੈਨਿਕ ਬਣੇ ਰਹਿਣਗੇ।