ਚੰਡੀਗੜ੍ਹ 17 ਮਾਰਚ 2022: ਭਗਵੰਤ ਮਾਨ ਵਲੋਂ ਬੀਤੇ ਦਿਨ ਖਟਕੜ ਕਲਾਂ ਵਿਖੇ ਪੰਜਾਬ ਮੁਖ ਮੰਤਰੀ ਅਹੁਦੇ ਦੀ ਸਹੁੰ ਚੁੱਕਦੇ ਹੀ ਆਪਣਾ ਕਾਰਜਭਾਰ ਸੰਭਾਲ ਲਿਆ | ਇਸਦੇ ਨਾਲ ਹੀ ਅੱਜ ਪੰਜਾਬ ਦੀ 16ਵੀਂ ਵਿਧਾਨ ਸਭਾ (Punjab Vidhan Sabha) ਦੇ ਪਹਿਲੇ ਇਜਲਾਸ ਦੀ ਕਾਰਵਾਈ ਕੀਤੀ ਗਈ। ਇਸ ਦੌਰਾਨ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਜਿੱਤੇ ਹੋਏ ਵਿਧਾਇਕ ਵਿਧਾਨ ਸਭਾ ‘ਚ ਪਹੁੰਚੇ | ਜਿਨ੍ਹਾਂ ਨੇ ਅੱਜ ਸਹੁੰ ਚੁੱਕੀ। ਡੇਰਾ ਬਾਬਾ ਨਾਨਕ ਤੋਂ ਜਿੱਤੇ ਕਾਂਗਰਸੀ ਵਿਧਾਇਕ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੀ ਵਿਧਾਨ ਸਭਾ ਪਹੁੰਚੇ ਸਨ। ਇਸਦੇ ਨਾਲ ਹੀ ਅਨਮੋਲ ਗਗਨ ਮਾਨ, ਸ਼ੀਤਲ ਅੰਗੂਰਾਲ, ਬਲਜਿੰਦਰ ਕੌਰ, ਬਲਜੀਤ ਕੌਰ, ਸਰਦਾਰ ਸਰਵਣ ਸਿੰਘ, ਡਾ. ਅਮਨਦੀਪ ਕੌਰ ਅਰੋੜਾ, ਕਸ਼ਮੀਰ ਸਿੰਘ ਸੋਹਲ, ਮਨਜਿੰਦਰ ਸਿੰਘ ਲਾਲਪੁਰਾ, ਰਣਬੀਰ ਸਿੰਘ, ਬਲਕਾਰ ਸਿੰਘ ਸਿੱਧੂ, ਸੁਖਪਾਲ ਖਹਿਰਾ ਸਮੇਤ ਹੋਰ ਵਿਧਾਇਕਾਂ ਨੇ ਵੀ ਸਹੁੰ ਚੁੱਕੀ। ਇਨ੍ਹਾਂ ਸਾਰੇ ਵਿਧਾਇਕਾਂ ਨੂੰ ਡਾ. ਇੰਦਰਬੀਰ ਸਿੰਘ ਨਿੱਝਰ ਪ੍ਰਟੈਮ ਸਪੀਕਰ ਨੇ ਸਹੁੰ ਚੁਕਵਾਈ।
ਇਨ੍ਹਾਂ ਵਿਧਾਇਕਾਂ ‘ਚੋ ਭਾਜਪਾ ਦੇ ਪਠਾਨਕੋਟ ਤੋਂਂ ਵਿਧਾਇਕ ਅਸ਼ਵਨੀ ਸ਼ਰਮਾ ਤੇ ਮੁਕੇਰੀਆਂ ਤੋਂ ਭਾਜਪਾ ਦੇ ਵਿਧਾਇਕ ਜੰਗੀ ਲਾਲ ਮਹਾਜਨ ਨੇ ਸਹੁੰ ਨਹੀਂ ਚੁੱਕੀ । ਦੋਵੇਂ ਵਿਧਾਇਕ 22 ਤਾਰੀਖ਼ ਨੂੰ ਵਿਧਾਨ ਸਭਾ ਸੈਸ਼ਨ ਦੇ ਅਖ਼ਰੀਲੇ ਦਿਨ ਸਹੁੰ ਚੁੱਕਣਗੇ। ਸਹੁੰ ਚੱਕ ਸਮਾਗਮ ਤੋਂ ਬਾਅਦ ਪੰਜਾਬ ਵਿਧਾਨ ਸਭਾ (Punjab Vidhan Sabha) ਦੀ ਕਾਰਵਾਈ 21 ਤਾਰੀਖ਼ ਤੱਕ ਮੁਲਤਵੀ ਕਰ ਦਿੱਤੀ ਗਈ।