Site icon TheUnmute.com

ਜਲੰਧਰ ਲੋਕ ਸਭਾ ਜ਼ਿਮਨੀ ਚੋਣ ਦੇ ਮੱਦੇਨਜਰ ਪੁਲਿਸ ਮੁਲਾਜ਼ਮਾਂ ਨੂੰ ਨਵੇਂ ਹੁਕਮ ਜਾਰੀ

Jalandhar Lok Sabha

ਚੰਡੀਗੜ੍ਹ, 04 ਅਪ੍ਰੈਲ 2023: ਜਿਵੇਂ-ਜਿਵੇਂ ਜਲੰਧਰ ਲੋਕ ਸਭਾ (Jalandhar Lok Sabha) ਹਲਕੇ ਦੀ ਜ਼ਿਮਨੀ ਚੋਣ ਨੇੜੇ ਆ ਰਹੀ ਹੈ, ਐਸਐਸਪੀ ਦਿਹਾਤੀ ਲਗਾਤਾਰ ਪੁਲਿਸ ਮੁਲਾਜ਼ਮਾਂ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਨੂੰ ਚੌਕਸ ਰਹਿਣ ਦੇ ਹੁਕਮ ਜਾਰੀ ਕਰ ਰਹੇ ਹਨ। ਐਸਐਸਪੀ ਮੁਖਵਿੰਦਰ ਸਿੰਘ ਭੁੱਲਰ ਦੇ ਹੁਕਮਾਂ ’ਤੇ ਪੁਲਿਸ ਅਧਿਕਾਰੀ ਲਗਾਤਾਰ ਸ਼ੱਕੀ ਵਾਹਨਾਂ ਦੀ ਚੈਕਿੰਗ ਕਰਦੇ ਦੇਖੇ ਜਾ ਸਕਦੇ ਹਨ।

ਐਸ.ਐਸ.ਪੀ. ਭੁੱਲਰ ਨੇ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਉਨ੍ਹਾਂ ਨੂੰ ਆਦੇਸ਼ ਜਾਰੀ ਕਰਦਿਆਂ ਕਿਹਾ ਕਿ ਪੁਲਿਸ ਆਪਣੀ ਡਿਊਟੀ ਪੂਰੀ ਸੰਜੀਦਗੀ ਨਾਲ ਨਿਭਾਵੇ ਪਰ ਹੁਣ ਜਲੰਧਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਪੁਲਿਸ ਅਧਿਕਾਰੀਆਂ-ਕਰਮਚਾਰੀਆਂ ਨੂੰ ਗੰਭੀਰ ਹੋਣ ਦੀ ਲੋੜ ਹੈ।

ਪੁਲਿਸ ਮੁਲਾਜ਼ਮਾਂ ਨੂੰ ਸ਼ੱਕੀ ਵਾਹਨਾਂ ਦੀ ਚੈਕਿੰਗ ਦੇ ਨਾਲ-ਨਾਲ ਸਮਾਜ ਵਿਰੋਧੀ ਅਨਸਰਾਂ ‘ਤੇ ਸ਼ਿਕੰਜਾ ਕੱਸਿਆ ਜਾਵੇ । ਜੇਲ੍ਹ ਵਿੱਚੋਂ ਰਿਹਾਅ ਹੋਏ ਮੁਲਾਜ਼ਮਾਂ ਦੀ ਸੂਚੀ ਤਿਆਰ ਕਰਨ ਦੇ ਨਾਲ-ਨਾਲ ਗਲਤ ਕੰਮ ਕਰਨ ਵਾਲਿਆਂ ਦੀ ਵੀ ਸੂਚੀ ਤਿਆਰ ਕੀਤੀ ਜਾਵੇ ਅਤੇ ਸਮੇਂ-ਸਮੇਂ ’ਤੇ ਉਨ੍ਹਾਂ ’ਤੇ ਨਜ਼ਰ ਰੱਖੀ ਜਾਵੇ ਤਾਂ ਜੋ ਉਹ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ।

ਗੱਲਬਾਤ ਦੌਰਾਨ ਐੱਸ.ਐੱਸ.ਪੀ. ਮੁਖਵਿੰਦਰ ਸਿੰਘ ਭੁੱਲਰ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਅਧੀਨ ਪੈਂਦੇ ਸਮੂਹ ਪੁਲਿਸ ਅਧਿਕਾਰੀਆਂ ਅਤੇ ਥਾਣਿਆਂ ਅਤੇ ਫੀਲਡ ਵਿੱਚ ਤਾਇਨਾਤ ਪੁਲਿਸ ਮੁਲਾਜ਼ਮਾਂ ਨੂੰ ਬਿਨਾਂ ਕਿਸੇ ਦਬਾਅ ਦੇ ਇਮਾਨਦਾਰੀ ਨਾਲ ਡਿਊਟੀ ਨਿਭਾਉਣ ਲਈ ਕਿਹਾ ਹੈ। ਜੇਕਰ ਉਨ੍ਹਾਂ ਨੂੰ ਕੋਈ ਸਮੱਸਿਆ ਹੈ ਤਾਂ ਉਨ੍ਹਾਂ ਨੂੰ ਮਿਲ ਕੇ ਸਿੱਧਾ ਮਿਲ ਕੇ ਜਾਣਕਾਰੀ ਦੇ ਸਕਦੇ ਹਨ। ਪੁਲਿਸ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਹਰ ਸੰਭਵ ਯਤਨ ਕਰਨਗੇ।

Exit mobile version