ਹਰਿਆਣਾ, 15 ਸਤੰਬਰ 2025: ਹਰਿਆਣਾ ਦੇ ਸ਼ਹਿਰੀ ਸਥਾਨਕ ਸਰਕਾਰਾਂ ਮੰਤਰੀ ਵਿਪੁਲ ਗੋਇਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਵੱਛ ਭਾਰਤ ਮਿਸ਼ਨ ਨੂੰ ਲੈ ਕੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਨਿਰਦੇਸ਼ਾਂ ਮੁਤਾਬਕ ਰਾਸ਼ਟਰੀ ਰਾਜਧਾਨੀ ਖੇਤਰ ਦੇ ਫਰੀਦਾਬਾਦ, ਗੁਰੂਗ੍ਰਾਮ ਅਤੇ ਮਾਨੇਸਰ ਸ਼ਹਿਰਾਂ ਲਈ ਠੋਸ ਰਹਿੰਦ-ਖੂੰਹਦ ਪ੍ਰਬੰਧਨ ਦੀਆਂ ਯੋਜਨਾਵਾਂ ਨਵੇਂ ਸਿਰੇ ਤੋਂ ਤਿਆਰ ਕੀਤੀਆਂ ਜਾ ਰਹੀਆਂ ਹਨ। ਇਸ ਲਈ ਬਾਕੀ ਹਰਿਆਣਾ ਦੇ ਮੁਕਾਬਲੇ ਇਨ੍ਹਾਂ ਸ਼ਹਿਰਾਂ ਲਈ ਵੱਖਰੇ ਪ੍ਰਸਤਾਵ ਦਸਤਾਵੇਜ਼ (ਆਰਐਫਪੀ) ਤਿਆਰ ਕੀਤੇ ਜਾਣਗੇ।
ਗੋਇਲ ਅੱਜ ਹਰਿਆਣਾ ਨਿਵਾਸ, ਚੰਡੀਗੜ੍ਹ ਵਿਖੇ ਦੇਸ਼ ਭਰ ‘ਚ ਠੋਸ ਰਹਿੰਦ-ਖੂੰਹਦ ਪ੍ਰਬੰਧਨ ‘ਚ ਕੰਮ ਕਰਨ ਵਾਲੀਆਂ 42 ਏਜੰਸੀਆਂ ਅਤੇ ਉਨ੍ਹਾਂ ਦੇ ਪ੍ਰਤੀਨਿਧੀਆਂ ਨਾਲ ਹੋਈ ਇੱਕ ਬੈਠਕ ਦੀ ਪ੍ਰਧਾਨਗੀ ਕਰ ਰਹੇ ਸਨ।
ਗੋਇਲ ਨੇ ਕਿਹਾ ਕਿ ਭਾਵੇਂ ਏਜੰਸੀਆਂ ਕੋਲ ਦਿੱਲੀ, ਮੁੰਬਈ, ਚੇਨਈ ਅਤੇ ਹੋਰ ਮਹਾਨਗਰਾਂ ‘ਚ ਕੰਮ ਕਰਨ ਦਾ ਤਜਰਬਾ ਹੈ, ਪਰ ਹਰਿਆਣਾ ‘ਚ ਸਫਲ ਟੈਂਡਰ ਪ੍ਰਕਿਰਿਆ ਤੋਂ ਬਾਅਦ ਉਨ੍ਹਾਂ ਨੂੰ ਸੂਬਾ ਸਰਕਾਰ ਨਾਲ ਕੰਮ ਕਰਨ ਦਾ ਇੱਕ ਵੱਖਰਾ ਅਤੇ ਸਕਾਰਾਤਮਕ ਤਜਰਬਾ ਮਿਲੇਗਾ।
ਸ਼ਹਿਰੀ ਸਥਾਨਕ ਸਰਕਾਰਾਂ ਮੰਤਰੀ ਨੇ ਭਰੋਸਾ ਦਿੱਤਾ ਕਿ ਪ੍ਰੋਜੈਕਟਾਂ ਤਹਿਤ ਕਿਸੇ ਵੀ ਤਰ੍ਹਾਂ ਦੀ ਅਦਾਇਗੀ ‘ਚ ਕੋਈ ਦੇਰੀ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਹਰ ਪੱਧਰ ‘ਤੇ ਏਜੰਸੀਆਂ ਨਾਲ ਖੜ੍ਹੀ ਰਹੇਗੀ ਅਤੇ ਉਨ੍ਹਾਂ ਵੱਲੋਂ ਦਿੱਤੇ ਗਏ ਲਾਭਦਾਇਕ ਸੁਝਾਵਾਂ ਨੂੰ ਵੀ ਆਉਣ ਵਾਲੇ ਆਰਐਫਪੀ ‘ਚ ਸ਼ਾਮਲ ਕੀਤਾ ਜਾਵੇਗਾ।
Read More: ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਰਾਜ ਵਿੱਚ ਸਵੱਛਤਾ ਅਭਿਆਨ ਬਾਰੇ ਇੱਕ ਉੱਚ ਪੱਧਰੀ ਮੀਟਿੰਗ ਕੀਤੀ