ਚੰਡੀਗੜ੍ਹ 19 ਅਕਤੂਬਰ 2022: ਸੀਨੀਅਰ ਨੇਤਾ ਮਲਿਕਾਰਜੁਨ ਖੜਗੇ ਨੇ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣਾਂ ਵਿਚ ਸ਼ਸ਼ੀ ਥਰੂਰ ਨੂੰ ਵੱਡੇ ਫਰਕ ਨਾਲ ਹਰਾ ਦਿੱਤਾ ਹੈ | ਇਸ ਦੌਰਾਨ ਰਾਹੁਲ ਗਾਂਧੀ ਨੇ ਮਲਿਕਾਰਜੁਨ ਖੜਗੇ ਨੂੰ ਕਾਂਗਰਸ ਪ੍ਰਧਾਨ ਚੁਣੇ ਜਾਣ ‘ਤੇ ਵਧਾਈ ਦਿੱਤੀ ਹੈ |
ਇਸਦੇ ਨਾਲ ਹੀ ਆਂਧਰਾ ਪ੍ਰਦੇਸ਼ ‘ਚ ਭਾਰਤ ਜੋੜੋ ਯਾਤਰਾ ਦੌਰਾਨ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ (Rahul Gandhi) ਨੇ ਕਿਹਾ ਕਿ ਮੈਂ ਆਪਣੇ ਬਾਰੇ ਅਤੇ ਨਾ ਹੀ ਕਾਂਗਰਸ ਪ੍ਰਧਾਨ ਦੀ ਭੂਮਿਕਾ ਬਾਰੇ ਕੁਝ ਕਹਿ ਸਕਦਾ ਹਾਂ। ਇਹ ਕੰਮ ਮਲਿਕਾਰਜੁਨ ਖੜਗੇ ਸਾਹਿਬ ਦਾ ਹੈ। ਪਾਰਟੀ ਵਿੱਚ ਮੇਰੀ ਭੂਮਿਕਾ ਕੀ ਹੋਵੇਗੀ, ਉਸ ਸੰਬੰਧੀ ਨਵੇਂ ਪ੍ਰਧਾਨ ਮਲਿਕਾਰਜੁਨ ਖੜਗੇ ਫੈਸਲਾ ਕਰਨਗੇ।