ਚੰਡੀਗੜ੍ਹ, 04 ਮਾਰਚ 2024: ਪੰਜਾਬ ਸਰਕਾਰ ਦੇ ਬਜਟ ਸੈਸ਼ਨ ਦਾ ਅੱਜ (4 ਮਾਰਚ) ਦੂਜਾ ਦਿਨ ਹੈ। ਇਸ ਦੇ ਨਾਲ ਹੀ ਹੁਣ ਪੰਜਾਬ ਵਿਧਾਨ ਸਭਾ (Punjab Vidhan Sabha) ਵਿੱਚ ਸਿਫ਼ਰ ਕਾਲ ਸ਼ੁਰੂ ਹੋ ਗਿਆ ਹੈ। ਦਿਵਿਆਂਗਜਨ ਵਿਅਕਤੀਆਂ ਨੂੰ ਤਾਇਨਾਤੀ ਅਤੇ ਤਬਾਦਲੇ ਵਿੱਚ ਕੋਈ ਮੁਸ਼ਕਿਲ ਨਾ ਆਵੇ ਇਸ ਸਬੰਧੀ ਛੇਤੀ ਹੀ ਨਵੇਂ ਨਿਯਮ ਬਣਾਏ ਜਾਣਗੇ।ਇਹ ਜਾਣਕਾਰੀ ਕੈਬਿਨਟ ਮੰਤਰੀ ਡਾ. ਬਲਜੀਤ ਕੌਰ (Dr. Baljit Kaur) ਨੇ ਇੱਕ ਸਵਾਲ ਦੇ ਜਵਾਬ ਵਿੱਚ ਦਿੱਤੀ।
ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸ ਸਬੰਧੀ ਵੱਖ-ਵੱਖ ਵਿਭਾਗਾਂ ਨਾਲ 9 ਬੈਠਕਾਂ ਹੋ ਚੁੱਕੀਆਂ ਹਨ। ਉਮੀਦ ਹੈ ਕਿ ਇਹ ਪ੍ਰਕਿਰਿਆ ਛੇਤੀ ਹੀ ਪੂਰੀ ਹੋ ਜਾਵੇਗੀ। ਇਸ ਸਮੇਂ ਨੇਤਰਹੀਣ ਅਤੇ ਅੰਗਹੀਣਾਂ ਨਾਲ ਸਬੰਧਤ 900 ਅਸਾਮੀਆਂ ਖਾਲੀ ਪਈਆਂ ਹਨ।




