Site icon TheUnmute.com

Water Supply: ਪੰਜਾਬ ਦੇ 144 ਪਿੰਡਾਂ ‘ਚ ਬਣਨਗੀਆਂ ਨਵੀਆਂ ਜਲ ਸਪਲਾਈ ਸਕੀਮਾਂ, 160 ਕਰੋੜ ਹੋਣਗੇ ਖਰਚ

Water Supply

ਸੁਨਾਮ ਊਧਮ ਸਿੰਘ ਵਾਲਾ/ਚੰਡੀਗੜ੍ਹ, 06 ਦਸੰਬਰ 2024: ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਵਿਧਾਨ ਸਭਾ ਹਲਕਾ ਸੁਨਾਮ ਊਧਮ ਸਿੰਘ ਵਾਲਾ ਦੇ ਤਿੰਨ ਪਿੰਡਾਂ ‘ਚ ਕਰੀਬ 4.21 ਕਰੋੜ ਰੁਪਏ ਦੇ ਨਵੇਂ ਜਲ ਸਪਲਾਈ (Water Supply) ਪ੍ਰੋਜੈਕਟ ਪਿੰਡ ਵਾਸੀਆਂ ਨੂੰ ਲੋਕ ਅਰਪਣ ਕੀਤੇ ਹਨ |

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਲੋਕਾਂ ਦੇ ਘਰਾਂ ਵਿੱਚ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਲਈ ਸਾਰੇ ਯੋਗ ਕਦਮ ਚੁੱਕਣ ਦੇ ਹੁਕਮ ਦਿੱਤੇ ਹਨ, ਜਿਸ ਤੋਂ ਬਾਅਦ ਇਨ੍ਹਾਂ ਸਕੀਮਾਂ ਨੂੰ ਸਫਲਤਾਪੂਰਵਕ ਲਾਗੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ 144 ਪਿੰਡਾਂ ‘ਚ ਨਵੀਆਂ ਜਲ ਸਪਲਾਈ ਸਕੀਮਾਂ ਦੀ ਉਸਾਰੀ ਲਈ ਪੰਜਾਬ ਸਰਕਾਰ ਤੋਂ 160 ਕਰੋੜ ਰੁਪਏ ਦੀ ਮੰਗ ਕੀਤੀ ਹੈ, ਜਿਸ ਨੂੰ ਛੇਤੀ ਹੀ ਮਨਜ਼ੂਰੀ ਮਿਲਣ ਦੀ ਉਮੀਦ ਹੈ।

ਮੰਤਰੀ ਨੇ ਦੱਸਿਆ ਕਿ ਇਸ ਮਿਸ਼ਨ ਤਹਿਤ ਪਿਛਲੇ ਇੱਕ ਸਾਲ ਦੌਰਾਨ ਜ਼ਿਲ੍ਹਾ ਸੰਗਰੂਰ ਦੇ 37 ਪਿੰਡਾਂ ‘ਚ ਜਲ ਸਪਲਾਈ ਸਕੀਮਾਂ ਲਈ 25.61 ਕਰੋੜ ਰੁਪਏ ਮਨਜ਼ੂਰ ਕੀਤੇ ਗਏ ਹਨ, ਜਿਸ ਨਾਲ 87 ਹਜ਼ਾਰ 53 ਪਿੰਡਾਂ ਨੂੰ ਪੀਣ ਵਾਲਾ ਸ਼ੁੱਧ ਪਾਣੀ ਮੁਹੱਈਆ ਕਰਵਾਇਆ ਜਾ ਚੁੱਕਾ ਹੈ। ਸੰਗਰੂਰ ਜ਼ਿਲ੍ਹੇ ਦੇ 24 ਪਿੰਡਾਂ ‘ਚ ਜਲ ਸਪਲਾਈ ਸਕੀਮਾਂ ਦੇ ਨਿਰਮਾਣ ਲਈ 28.32 ਕਰੋੜ ਰੁਪਏ ਦੇ ਪ੍ਰਾਜੈਕਟ ਮਨਜ਼ੂਰੀ ਅਧੀਨ ਹਨ।

ਬਿਸ਼ਨਪੁਰ ਅਕਾਲਗੜ੍ਹ, ਤੋਲੇਵਾਲ ਅਤੇ ਪਿੰਡ ਢੱਡਰੀਆਂ ਵਿਖੇ 4.21 ਕਰੋੜ ਰੁਪਏ ਦੀ ਲਾਗਤ ਨਾਲ ਜਲ ਸਪਲਾਈ ਸਕੀਮਾਂ (Water Supply schemes) ਦਾ ਉਦਘਾਟਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਇਨ੍ਹਾਂ ਸਕੀਮਾਂ ‘ਤੇ ਪਾਣੀ ਦੀਆਂ ਟੈਂਕੀਆਂ, ਟਿਊਬਵੈੱਲ, 29 ਕਿਲੋਮੀਟਰ ਨਵੀਆਂ ਪਾਈਪ ਲਾਈਨਾਂ ਅਤੇ ਸੋਲਰ ਸਿਸਟਮ ਲਗਾਏ ਹਨ, ਜੋ ਕਿ 7218 ਪਿੰਡ ਵਾਸੀਆਂ ਨੂੰ ਸਾਫ਼ ਪਾਣੀ ਦੀ ਸਪਲਾਈ ਸ਼ੁਰੂ ਕਰ ਦਿੱਤੀ ਗਈ ਹੈ।

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਸੁਨਾਮ ਹਲਕੇ ਤੋਂ ਵਿਧਾਇਕ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਸੁਨਾਮ ਹਲਕੇ ਦੀ ਕਾਇਆ ਕਲਪ ਲਈ ਭਰਪੂਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੰਤਰੀ ਅਮਨ ਅਰੋੜਾ ਵੱਲੋਂ ਇਨ੍ਹਾਂ ਪਿੰਡਾਂ ‘ਚ ਲੋਕਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਨਵੀਆਂ ਜਲ ਸਪਲਾਈ ਸਕੀਮਾਂ ਪਹਿਲ ਦੇ ਆਧਾਰ ’ਤੇ ਸ਼ੁਰੂ ਕੀਤੀਆਂ ਗਈਆਂ ਸਨ, ਜਿਨ੍ਹਾਂ ‘ਚੋਂ ਅੱਜ ਤਿੰਨ ਨਵੀਆਂ ਪਾਣੀ ਦੀਆਂ ਟੈਂਕੀਆਂ ਬਣਵਾ ਕੇ ਲੋਕਾਂ ਨੂੰ ਸਮਰਪਿਤ ਕੀਤੀਆਂ ਗਈਆਂ ਹਨ।

Read More: Punjab Goverment: ਘਰ ਬੈਠੇ ਹੀ ਹੁਣ ਪੰਜਾਬ ਵਾਸੀਆਂ ਨੂੰ ਮਿਲਣਗੀਆਂ ਇਹ ਸਹੂਲਤਾਂ

Exit mobile version