Martin Guptill

ਨਿਊਜ਼ੀਲੈਂਡ ਦਾ ਬੱਲੇਬਾਜ਼ ਮਾਰਟਿਨ ਗੁਪਟਿਲ T-20 ‘ਚ ਸਭ ਤੋਂ ਵੱਧ ਦੌੜਾਂ ਬਣਾਉਣ ਵਾਲਾ ਖਿਡਾਰੀ ਬਣਿਆ

ਚੰਡੀਗੜ੍ਹ 15 ਅਗਸਤ 2022: ਨਿਊਜ਼ੀਲੈਂਡ ਦੇ ਸਲਾਮੀ ਬੱਲੇਬਾਜ਼ ਮਾਰਟਿਨ ਗੁਪਟਿਲ (Martin Guptill) ਨੇ ਟੀ-20 ਅੰਤਰਰਾਸ਼ਟਰੀ ਕ੍ਰਿਕਟ ‘ਚ ਸਭ ਤੋਂ ਜ਼ਿਆਦਾ ਦੌੜਾਂ ਬਣਾਉਣ ਦੇ ਮਾਮਲੇ ‘ਚ ਰੋਹਿਤ ਸ਼ਰਮਾ ਨੂੰ ਪਿੱਛੇ ਛੱਡ ਦਿੱਤਾ ਹੈ । ਹੁਣ ਇੱਕ ਵਾਰ ਫਿਰ ਮਾਰਟਿਨ ਗੁਪਟਿਲ ਨੇ ਰੋਹਿਤ ਸ਼ਰਮਾ ਨੂੰ ਪਛਾੜ ਦਿੱਤਾ ਹੈ ਅਤੇ ਉਹ ਟੀ-20 ਅੰਤਰਰਾਸ਼ਟਰੀ ਕ੍ਰਿਕਟ ਵਿੱਚ ਸਭ ਤੋਂ ਵੱਧ ਦੌੜਾਂ ਬਣਾਉਣ ਦੇ ਮਾਮਲੇ ਵਿੱਚ ਪਹਿਲੇ ਨੰਬਰ ‘ਤੇ ਆ ਗਏ ਹਨ |

ਨਿਊਜ਼ੀਲੈਂਡ ਅਤੇ ਵੈਸਟਇੰਡੀਜ਼ ਵਿਚਾਲੇ ਐਤਵਾਰ ਨੂੰ ਕਿੰਗਸਟਨ ਦੇ ਸਬੀਨਾ ਪਾਰਕ ਮੈਦਾਨ ‘ਤੇ ਟੀ-20 ਮੈਚ ਖੇਡਿਆ ਗਿਆ। ਮਾਰਟਿਨ ਗੁਪਟਿਲ (Martin Guptill) ਨੇ ਇਸ ਮੈਚ ‘ਚ 15 ਦੌੜਾਂ ਦੀ ਪਾਰੀ ਖੇਡੀ ਅਤੇ ਇਸ ਦੇ ਆਧਾਰ ‘ਤੇ ਉਹ ਹੁਣ ਟੀ-20 ਅੰਤਰਰਾਸ਼ਟਰੀ ਕ੍ਰਿਕਟ ‘ਚ ਸਭ ਤੋਂ ਜ਼ਿਆਦਾ ਦੌੜਾਂ ਬਣਾਉਣ ਦੇ ਮਾਮਲੇ ‘ਚ ਪਹਿਲੇ ਨੰਬਰ ‘ਤੇ ਆ ਗਏ ਹਨ। ਮਾਰਟਿਨ ਗੁਪਟਿਲ ਦੇ ਹੁਣ ਟੀ-20 ਵਿੱਚ ਕੁੱਲ 3,497 ਦੌੜਾਂ ਹਨ ਅਤੇ ਉਹ ਕ੍ਰਿਕਟ ਦੇ ਸਭ ਤੋਂ ਛੋਟੇ ਫਾਰਮੈਟ ਵਿੱਚ ਸਭ ਤੋਂ ਵੱਧ ਦੌੜਾਂ ਬਣਾਉਣ ਦੇ ਮਾਮਲੇ ਵਿੱਚ ਪਹਿਲੇ ਸਥਾਨ ‘ਤੇ ਕਾਬਜ਼ ਹੈ।

Scroll to Top