New Zealand

ਨਿਊਜ਼ੀਲੈਂਡ ਨੇ ਸ਼੍ਰੀਲੰਕਾ ਨੂੰ ਪੰਜ ਵਿਕਟਾਂ ਨਾਲ ਹਰਾਇਆ, ਸੈਮੀਫਾਈਨਲ ਖੇਡਣਾ ਲਗਭਗ ਤੈਅ

ਚੰਡੀਗੜ੍ਹ, 09 ਨਵੰਬਰ 2023: ਵਿਸ਼ਵ ਕੱਪ ਦੇ 41ਵੇਂ ਮੈਚ ਵਿੱਚ ਨਿਊਜ਼ੀਲੈਂਡ (New Zealand) ਨੇ ਸ਼੍ਰੀਲੰਕਾ ਨੂੰ ਪੰਜ ਵਿਕਟਾਂ ਨਾਲ ਹਰਾਇਆ। ਟੂਰਨਾਮੈਂਟ ਵਿਚ ਇਹ ਉਸ ਦੀ ਪੰਜਵੀਂ ਜਿੱਤ ਹੈ ਅਤੇ ਉਸ ਨੇ ਸੈਮੀਫਾਈਨਲ ਵਿਚ ਪਹੁੰਚਣ ਦੀਆਂ ਆਪਣੀਆਂ ਉਮੀਦਾਂ ਨੂੰ ਬਰਕਰਾਰ ਰੱਖਿਆ ਹੈ। ਬੰਗਲੌਰ ਦੇ ਐਮ ਚਿੰਨਾਸਵਾਮੀ ਸਟੇਡੀਅਮ ਵਿੱਚ ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਸ਼੍ਰੀਲੰਕਾ ਦੀ ਟੀਮ 171 ਦੌੜਾਂ ‘ਤੇ ਆਲ ਆਊਟ ਹੋ ਗਈ। ਨਿਊਜ਼ੀਲੈਂਡ ਨੇ 23.1 ਓਵਰਾਂ ‘ਚ ਪੰਜ ਵਿਕਟਾਂ ‘ਤੇ 172 ਦੌੜਾਂ ਬਣਾ ਕੇ ਮੈਚ ਜਿੱਤ ਲਿਆ।

ਨਿਊਜ਼ੀਲੈਂਡ (New Zealand) ਨੇ ਸ਼੍ਰੀਲੰਕਾ ਨੂੰ ਹਰਾ ਕੇ ਸੈਮੀਫਾਈਨਲ ‘ਚ ਪਹੁੰਚਣ ਦੀਆਂ ਆਪਣੀਆਂ ਉਮੀਦਾਂ ਬਰਕਰਾਰ ਰੱਖੀਆਂ ਹਨ। ਲੀਗ ਦੌਰ ਵਿੱਚ ਉਸਦੇ ਸਾਰੇ ਮੈਚ ਪੂਰੇ ਹੋ ਚੁੱਕੇ ਹਨ। ਨਿਊਜ਼ੀਲੈਂਡ ਦੇ ਨੌਂ ਮੈਚਾਂ ਵਿੱਚ 10 ਅੰਕ ਹਨ। ਉਸ ਨੇ ਪੰਜ ਮੈਚ ਜਿੱਤੇ ਹਨ ਅਤੇ ਚਾਰ ਹਾਰੇ ਹਨ। ਨਿਊਜ਼ੀਲੈਂਡ ਨੇ ਵੀ ਸ਼੍ਰੀਲੰਕਾ ਨੂੰ ਹਰਾ ਕੇ ਲਗਾਤਾਰ ਚਾਰ ਮੈਚਾਂ ਦੀ ਹਾਰ ਦਾ ਸਿਲਸਿਲਾ ਤੋੜ ਦਿੱਤਾ। ਜੇਕਰ ਕੀਵੀ ਟੀਮ ਸੈਮੀਫਾਈਨਲ ‘ਚ ਪਹੁੰਚਦੀ ਹੈ ਤਾਂ ਮੁੰਬਈ ‘ਚ ਉਸ ਦਾ ਸਾਹਮਣਾ ਭਾਰਤ ਨਾਲ ਹੋਵੇਗਾ। ਹੁਣ ਅਫਗਾਨਿਸਤਾਨ ਦੀ ਟੀਮ ਵਿਸ਼ਵ ਕੱਪ ਤੋਂ ਲਗਭਗ ਬਾਹਰ ਹੋ ਚੁੱਕੀ ਹੈ। ਇਸ ਦੇ ਨਾਲ ਹੀ ਪਾਕਿਸਤਾਨ ਨੂੰ ਸੈਮੀਫਾਈਨਲ ‘ਚ ਪਹੁੰਚਣ ਲਈ ਚਮਤਕਾਰੀ ਪ੍ਰਦਰਸ਼ਨ ਕਰਨਾ ਹੋਵੇਗਾ।

Scroll to Top