Site icon TheUnmute.com

ਪੰਜਾਬ ਨਾਲ ਸਬੰਧਤ ਨਵੇਂ ਚੁਣੇ ਆਈ.ਏ.ਐਸ./ਆਈ.ਆਰ.ਐਸ. ਅਫ਼ਸਰਾਂ ਵੱਲੋਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ

IAS/IRS

ਚੰਡੀਗੜ, 25 ਜੁਲਾਈ 2023: ਪੰਜਾਬ ਵਿਧਾਨ ਸਭਾ ਸਪੀਕਰ  ਕੁਲਤਾਰ ਸਿੰਘ ਸੰਧਵਾਂ (Kultar Singh Sandhawan) ਨੇ ਪੰਜਾਬ ਨਾਲ ਸਬੰਧਤ ਨਵੇਂ ਚੁਣੇ ਆਈ.ਏ.ਐਸ./ਆਈ.ਆਰ.ਐਸ. ਅਫ਼ਸਰਾਂ, ਜਿਨ੍ਹਾਂ ਨੇ ਹਾਲ ਹੀ ਵਿੱਚ ਯੂ.ਪੀ.ਐਸ.ਸੀ. ਪ੍ਰੀਖਿਆ 2022 ਪਾਸ ਕੀਤੀ ਹੈ, ਨਾਲ ਮੀਟਿੰਗ ਕੀਤੀ। ਇਸ ਮੌਕੇ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਵੀ ਹਾਜ਼ਰ ਸਨ।

ਸ. ਸੰਧਵਾਂ (Kultar Singh Sandhawan)  ਨੇ ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਮੁਲਾਕਾਤ ਦੌਰਾਨ ਨੌਜਵਾਨ ਅਧਿਕਾਰੀਆਂ ਦੀ ਸ਼ਲਾਘਾ ਕਰਦਿਆਂ ਉਨਾਂ ਨੂੰ ਸਮਾਜ ਅਤੇ ਲੋਕਾਂ ਦੀ ਬਿਹਤਰੀ ਲਈ ਕੰਮ ਕਰਨ ਲਈ ਕਿਹਾ।ਸ. ਸੰਧਵਾਂ ਨੇ ਨੌਜਵਾਨ ਅਧਿਕਾਰੀਆਂ ਨੂੰ ਸਮਰਪਿਤ ਭਾਵਨਾ ਨਾਲ ਆਪਣੀਆਂ ਸੇਵਾਵਾਂ ਨਿਭਾਉਣ ਅਤੇ ਜ਼ਮੀਨੀ ਪੱਧਰ ‘ਤੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਸਮਝਣ ਅਤੇ ਉਨ੍ਹਾਂ ਦੇ ਹੱਲ ਲਈ ਤਨਦੇਹੀ ਨਾਲ ਕੰਮ ਕਰਨ ਲਈ ਕਿਹਾ।

ਨਵੇਂ ਚੁਣੇ ਗਏ ਅਫ਼ਸਰਾਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕਰਦਿਆਂ ਸਪੀਕਰ ਨੇ ਭਰਤੀ ਹੋਏ ਨਵੇਂ ਅਧਿਕਾਰੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਨਵੇਂ ਚੁਣੇ ਅਫ਼ਸਰਾਂ ਨੂੰ ਸਨਮਾਨਿਤ ਵੀ ਕੀਤਾ | ਇਸ ਮੌਕੇ ਪ੍ਰਮੁੱਖ ਸਕੱਤਰ ਸਿਹਤ ਵਿਵੇਕ ਪ੍ਰਤਾਪ ਸਿੰਘ, ਪੰਜਾਬ ਵਿਧਾਨ ਸਭਾ ਸਕੱਤਰ ਰਾਮ ਲੋਕ ਖਟਾਣਾ ਅਤੇ ਵਧੀਕ ਐਡਵੋਕੇਟ ਜਨਰਲ ਪੰਜਾਬ ਸੁਮਨਦੀਪ ਸਿੰਘ ਵਾਲੀਆ ਵੀ ਹਾਜ਼ਰ ਸਨ।

Exit mobile version