ਐੱਸ.ਏ.ਐੱਸ. ਨਗਰ 10 ਮਈ 2022: ਮੋਹਾਲੀ ਇੰਟੈਲੀਜੈਂਸ ਦਫਤਰ (Mohali Intelligence Office) ਦੇ ਬਾਹਰ ਦੂਜੇ ਧਮਾਕੇ ਦੀ ਖਬਰ ਜੋ ਕਿ ਕੁਝ ਰਾਸ਼ਟਰੀ ਪੱਧਰ ਦੇ ਨਿਊਜ਼ ਚੈਨਲਾਂ ਦੁਆਰਾ ਪ੍ਰਸਾਰਿਤ ਕੀਤੀ ਜਾ ਰਹੀ ਹੈ, ਬੇਬੁਨਿਆਦ ਅਤੇ ਝੂਠੀ ਹੈ। ਅਜਿਹੇ ਸੰਵੇਦਨਸ਼ੀਲ ਮੁੱਦਿਆਂ ‘ਤੇ ਅਨੈਤਿਕ ਪੱਤਰਕਾਰੀ ਸਮਾਜ ਵਿੱਚ ਅਸ਼ਾਂਤੀ ਦਾ ਮਾਹੌਲ ਪੈਦਾ ਕਰਦੀ ਹੈ।
ਇਹ ਗੱਲ ਕਹਿੰਦੇ ਹੋਏ ਵਿਵੇਕ ਸ਼ੀਲ ਸੋਨੀ ਐਸ.ਐਸ.ਪੀ.ਐਸ.ਐਸ. ਨਗਰ ਨੇ ਇਸ ਖ਼ਬਰ ਦਾ ਪੁਰਜ਼ੋਰ ਖੰਡਨ ਕੀਤਾ ਕਿ ਅੱਜ ਮੋਹਾਲੀ ਇੰਟੈਲੀਜੈਂਸ ਦਫ਼ਤਰ ਦੇ ਬਾਹਰ ਦੂਜਾ ਧਮਾਕਾ ਹੋਇਆ ਹੈ। ਸੋਨੀ ਨੇ ਕਿਹਾ ਕਿ ਬੀਤੀ ਰਾਤ ਹੋਏ ਧਮਾਕੇ ਦੀ ਉੱਚ ਪੱਧਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ।