July 7, 2024 5:43 pm
Asia Cup in Pakistan

ਅਗਲੇ ਸਾਲ ਭਾਰਤੀ ਪਾਕਿਸਤਾਨ ‘ਚ ਖੇਡ ਸਕਦੀ ਹੈ ਟੀਮ ਏਸ਼ੀਆ ਕੱਪ

ਚੰਡੀਗੜ੍ਹ 14 ਅਕਤੂਬਰ 2022: ਭਾਰਤ ਅਤੇ ਪਾਕਿਸਤਾਨ ਦੇ ਕ੍ਰਿਕਟ ਪ੍ਰਸ਼ੰਸਕਾਂ ਲਈ ਇੱਕ ਵੱਡੀ ਖਬਰ ਹੈ। ਅਗਲੇ ਸਾਲ ਭਾਰਤੀ ਟੀਮ ਏਸ਼ੀਆ ਕੱਪ ਲਈ ਪਾਕਿਸਤਾਨ ਦਾ ਦੌਰਾ ਕਰ ਸਕਦੀ ਹੈ। ਪਾਕਿਸਤਾਨ ਨੂੰ ਇਸ ਟੂਰਨਾਮੈਂਟ ਦੀ ਮੇਜ਼ਬਾਨੀ ਮਿਲੀ ਹੈ। ਬੀਸੀਸੀਆਈ (BCCI) ਏਸ਼ੀਆ ਕੱਪ ਲਈ ਟੀਮ ਭੇਜਣ ਲਈ ਤਿਆਰ ਹੈ। ਜੇਕਰ ਅਜਿਹਾ ਹੁੰਦਾ ਹੈ ਤਾਂ ਟੀਮ ਇੰਡੀਆ 2008 ਤੋਂ ਬਾਅਦ ਪਹਿਲੀ ਵਾਰ ਪਾਕਿਸਤਾਨ ਜਾਵੇਗੀ।

ਦਰਅਸਲ, ਏਸ਼ੀਆ ਕੱਪ ਤੋਂ ਬਾਅਦ ਭਾਰਤ ਅਗਲੇ ਸਾਲ ਵਨਡੇ ਵਿਸ਼ਵ ਕੱਪ ਦਾ ਆਯੋਜਨ ਕਰੇਗਾ। ਅਜਿਹੇ ‘ਚ ਕਿਹਾ ਜਾ ਰਿਹਾ ਹੈ ਕਿ ਬੀਸੀਸੀਆਈ ਕੋਈ ਵਿਵਾਦ ਨਹੀਂ ਚਾਹੁੰਦਾ ਹੈ। ਜੇਕਰ ਭਾਰਤੀ ਟੀਮ ਪਾਕਿਸਤਾਨ ਜਾਂਦੀ ਹੈ ਤਾਂ ਪਾਕਿਸਤਾਨੀ ਟੀਮ ਵੀ ਵਿਸ਼ਵ ਕੱਪ ਲਈ ਬਿਨਾਂ ਕਿਸੇ ਵਿਵਾਦ ਦੇ ਭਾਰਤ ਦਾ ਦੌਰਾ ਕਰ ਸਕਦੀ ਹੈ। ਹਾਲਾਂਕਿ ਇਸ ‘ਤੇ ਅਜੇ ਵੀ ਪੇਚ ਫਸਿਆ ਹੋਇਆ ਹੈ। ਬੋਰਡ ਨੇ ਕਿਹਾ ਹੈ ਕਿ ਟੀਮ ਭੇਜਣ ਦਾ ਅੰਤਿਮ ਫੈਸਲਾ ਸਰਕਾਰ ਦਾ ਹੋਵੇਗਾ। ਜੇਕਰ ਕੇਂਦਰ ਸਰਕਾਰ ਇਜਾਜ਼ਤ ਦੇਵੇਗੀ ਤਾਂ ਹੀ ਭਾਰਤੀ ਟੀਮ ਉੱਥੇ ਜਾਵੇਗੀ।