July 7, 2024 2:37 am
Pollution

NGT ਦੇ ਮੈਂਬਰ ਸੁਧੀਰ ਅਗਰਵਾਲ ਦਾ ਦਾਅਵਾ, ਦਿੱਲੀ ‘ਚ ਪ੍ਰਦੂਸ਼ਣ ਲਈ ਪੰਜਾਬ ਜ਼ਿੰਮੇਵਾਰ ਨਹੀਂ

ਚੰਡੀਗੜ੍ਹ, 03 ਜੁਲਾਈ 2024: ਨੈਸ਼ਨਲ ਗ੍ਰੀਨ ਟ੍ਰਿਬਿਊਨਲ (NGT) ਦੇ ਮੈਂਬਰ ਜਸਟਿਸ ਸੁਧੀਰ ਅਗਰਵਾਲ ਨੇ ਦਾਅਵਾ ਕੀਤਾ ਹੈ ਕਿ ਦਿੱਲੀ ‘ਚ ਪ੍ਰਦੂਸ਼ਣ (Pollution) ਲਈ ਪੰਜਾਬ ਦੇ ਕਿਸਾਨਾਂ ਨੂੰ ਜ਼ਿੰਮੇਵਾਰ ਠਹਿਰਾਉਣਾ ਠੀਕ ਨਹੀਂ ਹੈ। ਅਗਰਵਾਲ ਦਾ ਕਹਿਣਾ ਹੈ ਕਿ ਅਜਿਹਾ ਕੋਈ ਵਿਗਿਆਨਕ ਅਧਿਐਨ ਮੌਜੂਦ ਨਹੀਂ ਹੈ,ਜਿਸ ਨਾਲ ਇਹ ਸਾਬਤ ਹੋ ਸਕੇ ਕਿ ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਜ਼ਿੰਮੇਵਾਰ ਹੈ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਅਜਿਹੀ ਸਥਿਤੀ ‘ਚ ਪਰਾਲੀ ਸਾੜਨ ਲਈ ਕਿਸਾਨਾਂ ਨੂੰ ਜੁਰਮਾਨਾ ਲਗਾਉਣਾ ਅਤੇ ਜੇਲ੍ਹ ਭੇਜਣਨੂੰ ਗਲਤ ਦੱਸਿਆ ਹੈ |

ਜਸਟਿਸ ਅਗਰਵਾਲ ਦਾ ਕਹਿਣਾ ਹੈ ਕਿ ਪੰਜਾਬ ਤੋਂ ਧੂੰਆਂ ਰਾਸ਼ਟਰੀ ਰਾਜਧਾਨੀ ਖੇਤਰ ਤੱਕ ਪਹੁੰਚਣ ਲਈ ਇੱਕ ਖਾਸ ਹਵਾ ਦੀ ਗਤੀ ਤੇ ਇੱਕ ਖਾਸ ਦਿਸ਼ਾ ਦੀ ਲੋੜ ਹੁੰਦੀ ਹੈ। ਖਾਸ ਗੱਲ ਇਹ ਹੈ ਕਿ ਦਿੱਲੀ ਦੀ ਹਵਾ ‘ਚ ਤੇਲਯੁਕਤ ਤੱਤ ਮੌਜੂਦ ਹੈ। ਫਸਲਾਂ ਦੀ ਰਹਿੰਦ-ਖੂੰਹਦ ਪੈਦਾ ਕਰਨਾ ਸੰਭਵ ਨਹੀਂ ਹੈ ਜੋ ਕੁਦਰਤੀ ਤੌਰ ‘ਤੇ ਬਾਇਓਡੀਗ੍ਰੇਡੇਬਲ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦੇ ਪ੍ਰਦੂਸ਼ਣ (Pollution) ਦਾ ਅਸਲ ਕਾਰਨ ਕੁਝ ਹੋਰ ਹੈ।