5 ਜਨਵਰੀ 2025: ਪੰਜਾਬ(punjab) ਵਿੱਚ ਹਾਈਵੇਅ (highway) ਦੇ 15 ਵੱਡੇ ਪ੍ਰਾਜੈਕਟ (project0 ਰੁਕੇ ਹੋਏ ਹਨ। ਜਾਣਕਾਰੀ ਅਨੁਸਾਰ ਕਿਸਾਨਾਂ ਦੇ ਵਿਰੋਧ ਕਾਰਨ 15 ਵੱਡੇ ਹਾਈਵੇਅ ਪ੍ਰਾਜੈਕਟ ਜਿਨ੍ਹਾਂ ਦੀ ਲੰਬਾਈ 604 ਕਿਲੋਮੀਟਰ ਹੈ, ‘ਤੇ ਰੋਕ ਲਗਾ ਦਿੱਤੀ ਗਈ ਹੈ। ਦੱਸ ਦਈਏ ਕਿ ਇਨ੍ਹਾਂ ਹਾਈਵੇਅ ਪ੍ਰਾਜੈਕਟਾਂ (projects) ਲਈ NHAI ਵੱਲੋਂ ਅਜੇ 103 ਕਿਲੋਮੀਟਰ ਜ਼ਮੀਨ ਐਕੁਆਇਰ ਕੀਤੀ ਜਾਣੀ ਹੈ ਪਰ ਕਿਸਾਨਾਂ ਨੇ ਆਪਣੀ ਜ਼ਮੀਨ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਇਸ ਕਾਰਨ ਕੰਮ ਠੱਪ ਹੋ ਗਿਆ ਹੈ।
ਇਨ੍ਹਾਂ ਪ੍ਰਾਜੈਕਟਾਂ (projects) ਵਿੱਚ ਭਾਰਤਮਾਲਾ ਪ੍ਰਾਜੈਕਟ ਤਹਿਤ ਬਣਾਇਆ ਜਾ ਰਿਹਾ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਵੀ ਸ਼ਾਮਲ ਹੈ। NHAI ਨੇ ਰਾਜ ਸਰਕਾਰ ਨੂੰ ਇਸ ਮਾਮਲੇ ਵਿੱਚ ਦਖਲ ਦੇਣ ਦੀ ਅਪੀਲ ਕੀਤੀ ਹੈ ਅਤੇ ਕਿਹਾ ਹੈ ਕਿ ਕਿਸਾਨਾਂ ਨਾਲ ਗੱਲ ਕਰਕੇ ਜ਼ਮੀਨ ਐਕਵਾਇਰ ਦਾ ਕੰਮ ਜਲਦੀ ਤੋਂ ਜਲਦੀ ਕੀਤਾ ਜਾਵੇ।
ਦੱਸ ਦੇਈਏ ਕਿ ਕਿਸਾਨ ਜ਼ਮੀਨ ਦੇ ਮੁਆਵਜ਼ੇ ਤੋਂ ਸੰਤੁਸ਼ਟ ਨਹੀਂ ਹਨ। ਕਿਸਾਨਾਂ ਦੀ ਮੰਗ ਹੈ ਕਿ ਮਾਰਕੀਟ (MARKIT RATE) ਰੇਟ ਅਨੁਸਾਰ ਮੁਆਵਜ਼ਾ ਤੈਅ ਕੀਤਾ ਜਾਵੇ ਅਤੇ ਉਨ੍ਹਾਂ ਦੇ ਮੁੜ ਵਸੇਬੇ ਨੂੰ ਵੀ ਯਕੀਨੀ ਬਣਾਇਆ ਜਾਵੇ। ਜੇਕਰ ਇਸ ਮਸਲੇ ਦਾ ਜਲਦੀ ਤੋਂ ਜਲਦੀ ਹੱਲ ਨਾ ਕੀਤਾ ਗਿਆ ਤਾਂ ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਭਾਰੀ ਨੁਕਸਾਨ ਉਠਾਉਣਾ ਪਵੇਗਾ।
read more: NHAI ਨੂੰ ਪੰਜਾਬ ‘ਚ ਸੜਕੀ ਨੈੱਟਵਰਕ ਦੇ 15 ਪ੍ਰੋਜੈਕਟਾਂ ਲਈ ਜ਼ਮੀਨ ਦੀ ਲੋੜ