TheUnmute.com

NHAI ਦੇ ਠੇਕੇਦਾਰਾਂ ਨੂੰ ਕਥਿਤ ਤੌਰ ਨੇ ਮਿਲੀ ਧਮਕੀ, ਪੰਜਾਬ ਮੁੱਖ ਸਕੱਤਰ ਵੱਲੋਂ DGP ਨੂੰ FIR ਦਰਜ ਕਰਨ ਦੇ ਹੁਕਮ

ਚੰਡੀਗੜ੍ਹ, 07 ਅਗਸਤ 2024: ਪੰਜਾਬ ‘ਚ ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ (NHAI) ਦੇ ਠੇਕੇਦਾਰਾਂ ਨੂੰ ਕਥਿਤ ਤੌਰ ‘ਤੇ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ | ਇਹ ਕਥਿਤ ਧਮਕੀ ਦਿੱਲੀ, ਅੰਮ੍ਰਿਤਸਰ, ਜੰਮੂ ਕੱਟੜਾ ਐਕਸਪ੍ਰੈਸ ਤਿਆਰ ਕਰ ਰਹੇ ਠੇਕੇਦਾਰਾਂ ਨੂੰ ਮਿਲੀ ਹੈ | ਉਨ੍ਹਾਂ ਕਿਹਾ ਕਿ ਸ਼ਿਕਾਇਤ ਕਰਨ ਤੋਂ ਬਾਅਦ ਵੀ ਕਾਰਵਾਈ ਨਹੀਂ ਹੋ ਰਹੀ | ਸ਼ਿਕਾਇਤ ਲੱਖਾਂ ਸਿਧਾਣਾ ਅਤੇ ਕੁਝ ਪਿੰਡ ਵਾਸੀਆਂ ‘ਤੇ ਧਮਕੀ ਦੇਣ ਦਾ ਦੋਸ਼ ਲੱਗਾ ਹੈ |

ਨੈਸ਼ਨਲ ਹਾਈਵੇਅ ਅਥਾਰਟੀ (NHAI) ਨੇ ਇਹਮਾਮਲਾ ਪੰਜਾਬ ਸਰਕਾਰ ਕੋਲ ਉਠਾਇਆ ਹੈ | ਇਸਦੇ ਚੱਲਦੇ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਅਗਰਵਾਲ ਨੇ ਡੀਜੀਪੀ ਨੂੰ ਤੁਰੰਤ ਐਫ.ਆਈ.ਆਰ ਦਰਜ ਕਰਨ ਦੇ ਹੁਕਮ ਦਿੱਤੇ ਹਨ | ਸੂਤਰਾਂ ਮੁਤਾਬਕ ਠੇਕੇਦਾਰਾਂ ਦਾ ਕਹਿਣਾ ਹੈ ਕਿ ਜੇਕਰ ਇਸ ਮਾਮਲੇ ‘ਚ ਕਾਰਵਾਈ ਨਾ ਹੋਈ ਤਾਂ ਉਹ ਕੰਮ ਬੰਦ ਕਰ ਦੇਣਗੇ | ਉਕਤ ਠੇਕੇਦਾਰਾਂ ਨੇ ਇਹ ਮਾਮਲਾ ਨੈਸ਼ਨਲ ਹਾਈਵੇਅ ਅਥਾਰਟੀ ਦੇ ਅਧਿਕਾਰੀਆਂ ਕੋਲ ਉਠਾਇਆ ਸੀ।

NHAI

 

 

Exit mobile version