NHAI

NHAI ਨੂੰ ਪੰਜਾਬ ‘ਚ ਸੜਕੀ ਨੈੱਟਵਰਕ ਦੇ 15 ਪ੍ਰੋਜੈਕਟਾਂ ਲਈ ਜ਼ਮੀਨ ਦੀ ਲੋੜ

ਚੰਡੀਗੜ੍ਹ, 03 ਜਨਵਰੀ 2025: ਨੈਸ਼ਨਲ ਹਾਈਵੇਅ ਅਥਾਰਟੀ (NHAI) ਨੂੰ ਪੰਜਾਬ ‘ਚ ਸੜਕੀ ਨੈੱਟਵਰਕ ਲਈ 15 ਪ੍ਰੋਜੈਕਟਾਂ ਨੂੰ ਪੂਰਾ ਕਰਨ ਲਈ 103 ਕਿੱਲੋਮੀਟਰ ਜ਼ਮੀਨ ਦੀ ਲੋੜ ਹੈ। ਕਿਸਾਨਾਂ ਦੇ ਰੋਸ ਕਾਰਨ ਅੰਮ੍ਰਿਤਸਰ ਕਟੜਾ ਐਕਸਪ੍ਰੈਸ ਵੇਅ ਦੇ ਤਿੰਨ ਛੋਟੇ ਹਿੱਸਿਆਂ ਦਾ ਕੰਮ ਵੀ ਰੁਕਿਆ ਹੋਇਆ ਹੈ। ਇਸ ਦੇ ਲਈ NHAI ਤਰਫੋਂ ਪੰਜਾਬ ਸਰਕਾਰ ਨੂੰ ਪੱਤਰ ਲਿਖਿਆ ਹੈ ਅਤੇ ਉਮੀਦ ਹੈ ਕਿ ਇਹ ਪ੍ਰਾਜੈਕਟ ਛੇਤੀ ਹੀ ਪੂਰਾ ਹੋ ਜਾਵੇਗਾ।

ਜਾਣਕਾਰੀ ਮੁਤਾਬਕ ਇਸ ਵੇਲੇ ਪੰਜਾਬ ‘ਚ 1,344 ਕਿੱਲੋਮੀਟਰ ਦੇ 37 ਪ੍ਰੋਜੈਕਟਾਂ ‘ਤੇ ਕੰਮ ਚੱਲ ਰਿਹਾ ਹੈ। ਇਨ੍ਹਾਂ ‘ਚੋਂ ਕਈ ਪ੍ਰਾਜੈਕਟ ਜ਼ਮੀਨ ਦੀ ਘਾਟ ਅਤੇ ਕਿਸਾਨਾਂ ਦੇ ਵਿਰੋਧ ਕਾਰਨ ਰੁਕੇ ਹੋਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਸਰਕਾਰ ਹਾਈਵੇਅ ਪ੍ਰਾਜੈਕਟ ਲਈ ਜ਼ਮੀਨ ਨਹੀਂ ਦੇਵੇਗੀ ਤਾਂ ਅਜਿਹੇ ਸੂਬਿਆਂ ਤੋਂ ਪ੍ਰਾਜੈਕਟ ਵਾਪਸ ਲੈ ਲਏ ਜਾਣਗੇ।

ਇਸ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਤਕਾਲੀ ਮੁੱਖ ਸਕੱਤਰ ਅਨੁਰਾਗ ਵਰਮਾ ਅਤੇ ਡੀਜੀਪੀ ਅਨੁਰਾਗ ਵਰਮਾ ਨੂੰ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਕਿਹਾ ਸੀ। ਸਰਕਾਰ ਦਾ ਕਹਿਣਾ ਹੈ ਕਿ ਪ੍ਰਸ਼ਾਸਨ ਨੇ ਕਿਸਾਨਾਂ ਨਾਲ ਗੱਲਬਾਤ ਕਰਕੇ NHAI ਨੂੰ 94 ਫੀਸਦ ਜ਼ਮੀਨ ਮੁਹੱਈਆ ਕਰਵਾਈ ਹੈ |

ਨੈਸ਼ਨਲ ਹਾਈਵੇਅ ਅਥਾਰਟੀ (NHAI) ਨੂੰ ਜਿਨ੍ਹਾਂ ਪ੍ਰੋਜੈਕਟ ਲਈ ਜ਼ਮੀਨ ਦੀ ਜਰੂਰਤ ਹੈ, ਇਨ੍ਹਾਂ ‘ਚ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ, ਬਿਆਸ ਡੇਰਾ ਬਾਬਾ ਨਾਨਕ, ਅੰਮ੍ਰਿਤਸਰ, ਅਬੋਹਰ, ਦੱਖਣੀ ਲੁਧਿਆਣਾ ਬਾਈਪਾਸ, ਲੁਧਿਆਣਾ ਬਠਿੰਡਾ, ਬਾਜਾਖਾਨਾ, ਲੁਧਿਆਣਾ ਰੋਪੜ ਰੋਡ ਅਤੇ ਫਾਜ਼ਿਲਕਾ, ਅੰਮ੍ਰਿਤਸਰ ਬਾਈਪਾਸ, ਮੋਗਾ, ਅੰਮ੍ਰਿਤਸਰ ਬਠਿੰਡਾ ਲਈ ਜ਼ਮੀਨ ਦੀ ਲੋੜ ਹੈ।

ਹਾਲਾਂਕਿ ਸੀਐਮ ਭਗਵੰਤ ਮਾਨ ਦਾ ਕਹਿਣਾ ਹੈ ਕਿ ਪੰਜਾਬ ਦੀ ਜ਼ਮੀਨ ਹੋਰਨਾਂ ਥਾਵਾਂ ਦੇ ਮੁਕਾਬਲੇ ਕਾਫੀ ਉਪਜਾਊ ਹੈ। ਅਜਿਹੀ ਸਥਿਤੀ ਵਿੱਚ ਪੰਜਾਬ ਦੀ ਧਰਤੀ ਦੀ ਤੁਲਨਾ ਦੂਜੇ ਸੂਬਿਆਂ ਦੀ ਜ਼ਮੀਨ ਨਾਲ ਨਹੀਂ ਕੀਤੀ ਜਾਣੀ ਚਾਹੀਦੀ। ਇਸਦੇ ਨਾਲ ਹੀ ਜ਼ਮੀਨ ਦੇ ਵਾਜਬ ਰੇਟ ਦਿੱਤੇ ਜਾਣ ਦੀ ਗੱਲ ਕਹੀ ਹੈ।

ਨਾਂ ਥਾਵਾਂ ਦੇ ਮੁਕਾਬਲੇ ਕਾਫੀ ਉਪਜਾਊ ਹੈ। ਅਜਿਹੀ ਸਥਿਤੀ ਵਿੱਚ ਪੰਜਾਬ ਦੀ ਧਰਤੀ ਦੀ ਤੁਲਨਾ ਦੂਜੇ ਸੂਬਿਆਂ ਦੀ ਜ਼ਮੀਨ ਨਾਲ ਨਹੀਂ ਕੀਤੀ ਜਾਣੀ ਚਾਹੀਦੀ। ਇਸਦੇ ਨਾਲ ਹੀ ਜ਼ਮੀਨ ਦੇ ਵਾਜਬ ਰੇਟ ਦਿੱਤੇ ਜਾਣ ਦੀ ਗੱਲ ਕਹੀ ਹੈ।

Read More Amritsar: ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲਦ ਦੀ ਸਿਹਤਯਾਬੀ ਲਈ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਈ ਅਰਦਾਸ

Scroll to Top