June 30, 2024 2:42 am
NHRC

ਜ਼ਹਿਰੀਲੀ ਸ਼ਰਾਬ ਮਾਮਲੇ ‘ਚ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਤਾਮਿਲਨਾਡੂ ਸਰਕਾਰ ਤੇ ਪੁਲਿਸ ਨੂੰ ਭੇਜਿਆ ਨੋਟਿਸ

ਚੰਡੀਗੜ੍ਹ, 25 ਜੂਨ 2024: ਕੌਮੀ ਮਨੁੱਖੀ ਅਧਿਕਾਰ ਕਮਿਸ਼ਨ (NHRC) ਨੇ ਕੱਲਾਕੁਰਿਚੀ ਜ਼ਿਲੇ ‘ਚ ਕਥਿਤ ਜ਼ਹਿਰੀਲੀ ਸ਼ਰਾਬ ਨਾਲ ਗਈਆਂ ਜਾਨਾਂ ਦੇ ਮਾਮਲੇ ਨੂੰ ਲੈ ਕੇ ਤਾਮਿਲਨਾਡੂ ਸਰਕਾਰ ਅਤੇ ਪੁਲਿਸ ਮੁਖੀ ਨੂੰ ਨੋਟਿਸ ਜਾਰੀ ਕੀਤਾ ਹੈ। ਕਮਿਸ਼ਨ ਨੇ ਉਸ ਤੋਂ ਇੱਕ ਹਫ਼ਤੇ ਵਿੱਚ ਰਿਪੋਰਟ ਮੰਗੀ ਹੈ। ਸੋਮਵਾਰ ਤੱਕ ਜ਼ਿਲੇ ‘ਚ ਜ਼ਹਿਰੀਲੀ ਸ਼ਰਾਬ ਪੀਣ ਨਾਲ 58 ਜਣਿਆਂ ਦੀ ਮੌਤ ਹੋ ਚੁੱਕੀ ਹੈ। 219 ਜਣੇ ਨੂੰ ਵੱਖ-ਵੱਖ ਹਸਪਤਾਲਾਂ ‘ਚ ਭਰਤੀ ਕਰਵਾਇਆ ਗਿਆ ਹੈ।

ਕਮਿਸ਼ਨ ਨੇ ਇੱਕ ਬਿਆਨ ਵਿੱਚ ਕਿਹਾ ਕਿ ਉਸ ਨੇ ਕੱਲਾਕੁਰਿਚੀ ‘ਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਕਈ ਜਣਿਆਂ ਦੀ ਮੌਤ ਨਾਲ ਸਬੰਧਤ ਮੀਡੀਆ ਰਿਪੋਰਟਾਂ ਦਾ ਨੋਟਿਸ ਲਿਆ ਹੈ। ਬੀਬੀਆਂ ਸਮੇਤ ਵੱਡੀ ਗਿਣਤੀ ‘ਚ ਕਥਿਤ ਤੌਰ ‘ਤੇ ਲੋਕ ਹਸਪਤਾਲਾਂ ‘ਚ ਜ਼ੇਰੇ ਇਲਾਜ ਹਨ ਅਤੇ ਉਨ੍ਹਾਂ ‘ਚੋਂ ਕੁਝ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਜੇਕਰ ਖਬਰ ਸੱਚੀ ਹੈ ਤਾਂ ਪੀੜਤਾਂ ਦੇ ਜੀਵਨ ਦੇ ਅਧਿਕਾਰ ਦੀ ਉਲੰਘਣਾ ਦਾ ਗੰਭੀਰ ਮੁੱਦਾ ਉਠਦਾ ਹੈ।