ਦਿੱਲੀ ਧਮਾਕਾ ਮਾਮਲਾ

NIA ਨੇ ਦਿੱਲੀ ਕਾਰ ਧ.ਮਾ.ਕੇ ਮਾਮਲੇ ‘ਚ 4 ਹੋਰ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਦਿੱਲੀ, 20 ਨਵੰਬਰ 2025: ਰਾਸ਼ਟਰੀ ਜਾਂਚ ਏਜੰਸੀ (NIA) ਨੇ 10 ਨਵੰਬਰ ਨੂੰ ਦਿੱਲੀ ਦੇ ਲਾਲ ਕਿਲ੍ਹੇ ਦੇ ਬਾਹਰ ਹੋਏ ਧਮਾਕੇ ਮਾਮਲੇ ‘ਚ ਚਾਰ ਹੋਰ ਮੁੱਖ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਨਾਲ ਇਸ ਮਾਮਲੇ ‘ਚ ਗ੍ਰਿਫ਼ਤਾਰੀਆਂ ਦੀ ਕੁੱਲ ਗਿਣਤੀ ਛੇ ਹੋ ਗਈ ਹੈ। ਐਨਆਈਏ ਨੇ ਪਟਿਆਲਾ ਹਾਊਸ ਕੋਰਟ ਦੇ ਜ਼ਿਲ੍ਹਾ ਸੈਸ਼ਨ ਜੱਜ ਦੇ ਪ੍ਰੋਡਕਸ਼ਨ ਆਰਡਰ ‘ਤੇ ਜੰਮੂ-ਕਸ਼ਮੀਰ ਤੋਂ ਚਾਰ ਮੁਲਜ਼ਮਾਂ ਨੂੰ ਹਿਰਾਸਤ ‘ਚ ਲਿਆ। ਇਨ੍ਹਾਂ ਚਾਰਾਂ ਮੁਲਜ਼ਮਾਂ ਨੂੰ 10 ਦਿਨਾਂ ਦੀ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ ਹੈ।

ਐਨਆਈਏ ਨੇ ਮੁਲਜ਼ਮਾਂ ਦੀ ਪਛਾਣ ਪੁਲਵਾਮਾ (ਜੰਮੂ-ਕਸ਼ਮੀਰ) ਦੇ ਰਹਿਣ ਵਾਲੇ ਡਾ. ਮੁਜ਼ਮਿਲ ਸ਼ਕੀਲ ਗਨਈ, ਅਨੰਤਨਾਗ (ਜੰਮੂ-ਕਸ਼ਮੀਰ) ਦੇ ਰਹਿਣ ਵਾਲੇ ਡਾ. ਅਦੀਲ ਅਹਿਮਦ ਰਾਥਰ, ਲਖਨਊ (ਉੱਤਰ ਪ੍ਰਦੇਸ਼) ਦੇ ਰਹਿਣ ਵਾਲੇ ਡਾ. ਸ਼ਾਹੀਨ ਸਈਦ ਅਤੇ ਸ਼ੋਪੀਆਂ (ਜੰਮੂ-ਕਸ਼ਮੀਰ) ਦੇ ਰਹਿਣ ਵਾਲੇ ਮੁਫਤੀ ਇਰਫਾਨ ਅਹਿਮਦ ਵਾਗੇ ਵਜੋਂ ਕੀਤੀ ਹੈ। ਐਨਆਈਏ ਮੁਤਾਬਕ ਇਨ੍ਹਾਂ ‘ਤੇ ਦਿੱਲੀ ਧਮਾਕੇ ਮਾਮਲੇ ‘ਚ ਭੂਮਿਕਾ ਦਾ ਦੋਸ਼ ਹੈ |

ਜ਼ਿਕਰਯੋਗ ਹੈ ਕਿ 10 ਨਵੰਬਰ ਨੂੰ ਲਾਲ ਕਿਲ੍ਹੇ ਦੇ ਨੇੜੇ ਹੋਏ ਧਮਾਕੇ ‘ਚ 15 ਜਣੇ ਮਾਰੇ ਗਏ ਸਨ ਅਤੇ ਕਈ ਹੋਰ ਜ਼ਖਮੀ ਹੋਏ ਸਨ। ਐਨਆਈਏ ਨੇ ਕਿਹਾ ਹੈ ਕਿ ਜਾਂਚ ਤੇਜ਼ੀ ਨਾਲ ਅੱਗੇ ਵਧ ਰਹੀ ਹੈ ਅਤੇ ਆਉਣ ਵਾਲੇ ਦਿਨਾਂ ‘ਚ ਹੋਰ ਖੁਲਾਸੇ ਹੋਣ ਦੀ ਉਮੀਦ ਹੈ। ਏਜੰਸੀ ਨੇ ਮਾਡਿਊਲ ਅਤੇ ਇਸਦੇ ਸਹਾਇਤਾ ਨੈੱਟਵਰਕ ਦੇ ਹੋਰ ਮੈਂਬਰਾਂ ਦੀ ਪਛਾਣ ਕਰਨ ਲਈ ਖੋਜ ਅਤੇ ਪੁੱਛਗਿੱਛ ਵੀ ਤੇਜ਼ ਕਰ ਦਿੱਤੀ ਹੈ।

Read More: ਦਿੱਲੀ ਧ.ਮਾ.ਕੇ ਮਾਮਲੇ ‘ਚ ਪੁਲਿਸ ਨੇ 4 ਜਣਿਆ ਨੂੰ ਹਿਰਾਸਤ ‘ਚ ਲਿਆ, ਕਾਰ ਮਾਲਕ ਦੀ ਹੋਈ ਪਛਾਣ

ਵਿਦੇਸ਼

Scroll to Top