NIA

NIA ਨੇ ਪੰਜਾਬ ਸਰਕਾਰ ਤੋਂ 57 ਕਥਿਤ ਗੈਂਗਸਟਰਾਂ ਤੇ ਅੱਤਵਾਦੀਆਂ ਦਾ ਮੰਗਿਆ ਵੇਰਵਾ

ਚੰਡੀਗੜ੍ਹ, 08 ਅਪ੍ਰੈਲ 2023: ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਨੇ ਪੰਜਾਬ ਸਰਕਾਰ ਤੋਂ 57 ਕਥਿਤ ਗੈਂਗਸਟਰਾਂ ਅਤੇ ਅੱਤਵਾਦੀਆਂ ਦੀਆਂ ਜਾਇਦਾਦਾਂ ਦੇ ਵੇਰਵੇ ਮੰਗੇ ਹਨ। ਇਸ ਵਿੱਚ ਐੱਨ.ਆਈ.ਏ ਨੇ ਸਿੱਖ ਫਾਰ ਜਸਟਿਸ (SFJ) ਨਾਲ ਜੁੜੇ ਕਥਿਤ ਅੱਤਵਾਦੀਆਂ ਦੇ ਨਾਂ ਵੀ ਸ਼ਾਮਲ ਕੀਤੇ ਹਨ। ਇਸਦੇ ਨਾਲ ਹੀ ਗਲਤ ਤਰੀਕੇ ਨਾਲ ਕਮਾਈ ਹੋਣ ‘ਤੇ ਸਰਕਾਰ ਜਾਂਚ ਤੋਂ ਬਾਅਦ ਇਨ੍ਹਾਂ ਸਾਰਿਆਂ ਦੀ ਜਾਇਦਾਦ ਕੁਰਕ ਕਰ ਸਕਦੀ ਹੈ।

ਏਜੰਸੀ ਐੱਨ.ਆਈ.ਏ ਅੱਤਵਾਦੀਆਂ ਅਤੇ ਗੈਂਗਸਟਰਾਂ ਦੁਆਰਾ ਮਿਲ ਕੇ ਬਣਾਏ ਗਏ ਕਲੱਸਟਰ ਨੂੰ ਤੋੜਨ ਦੀ ਲਗਾਤਾਰ ਕੋਸ਼ਿਸ਼ ਕਰ ਰਹੀ ਹੈ। ਸੂਤਰਾਂ ਦੇ ਮੁਤਾਬਕ ਐਨਆਈਏ ਵੱਲੋਂ ਦੋ ਐਫਆਈਆਰ ਵੀ ਦਰਜ ਕੀਤੀਆਂ ਗਈਆਂ ਹਨ। ਜਿਸ ਵਿੱਚ ਲਾਰੈਂਸ ਬਿਸ਼ਨੋਈ, ਜੱਗੂ ਭਗਵਾਨਪੁਰੀਆ, ਕਾਲਾ ਜਠੇਰਾ, ਭੁੱਪੀ ਆਦਿ ਗੈਂਗਸਟਰਾਂ ਦੇ ਨਾਂ ਵੀ ਸ਼ਾਮਲ ਹਨ, ਇਸ ਤੋਂ ਇਲਾਵਾ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖੀਬਰ ਲੰਡਾ ਵੀ ਸ਼ਾਮਲ ਹਨ। ਐਨਆਈਏ ਪੰਜਾਬ, ਹਰਿਆਣਾ, ਯੂਪੀ ਅਤੇ ਰਾਜਸਥਾਨ ਵਿੱਚ ਅੱਤਵਾਦੀਆਂ ਅਤੇ ਗੈਂਗਸਟਰਾਂ ਦੇ ਟਿਕਾਣਿਆਂ ‘ਤੇ ਵੀ ਕਈ ਵਾਰ ਛਾਪੇਮਾਰੀ ਕਰ ਚੁੱਕੀ ਹੈ।

Scroll to Top